05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 8 ਦੀ ਰੈਲੀ ਹੋਵੇਗੀ ਇਤਿਹਾਸਕ- ਡਰੌਲੀ, ਟੌਹੜਾ

ਪਟਿਆਲਾ, 4 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪਟਿਆਲਾ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਹਰ ਇਕ ਵਿਧਾਨ ਸਭਾ ਹਲਕੇ ਵਿਚ ਉਮੀਦਵਾਰਾਂ ਦੀ ਖੋਜ ਸ਼ੁਰੂ ਕੀਤੀ ਗਈ ਹੈ, ਵਾਰਸ ਪੰਜਾਬ ਦੇ ਵਲੋਂ ਇਮਾਨਦਾਰ ਤੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਖੜ੍ਹਾ ਕੀਤਾ ਜਾਵੇਗਾ ਤਾਂ ਕਿ ਸਿਆਸਤ ਵਿਚ ਆ ਚੁੱਕੇ ਨਿਘਾਰ ਨੂੰ ਠੱਲ੍ਹ ਪਾਈ ਜਾ ਸਕੇ। ਇਸ ਵੇਲੇ ਪ੍ਰਧਾਨ ਡਰੌਲੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਤੇਜਿੰਦਰ ਸਿੰਘ ਤੇਜ਼ੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਰੈਲੀਆਂ ਕਰਵਾਈਆ ਜਾ ਰਹੀਆਂ ਹਨ, ਜਿਸ ਲਈ ਪੂਰੀ ਜਥੇਬੰਦੀ ਸਰਗਰਮੀ ਨਾਲ ਮਿਹਨਤ ਕਰ ਰਹੀ ਹੈ।

ਅਜੀਤ ਡੈਸਕ 05-10-2026
ਪਟਿਆਲਾ, 4 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪਟਿਆਲਾ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਹਰ ਇਕ ਵਿਧਾਨ ਸਭਾ ਹਲਕੇ ਵਿਚ ਉਮੀਦਵਾਰਾਂ ਦੀ ਖੋਜ ਸ਼ੁਰੂ ਕੀਤੀ ਗਈ ਹੈ, ਵਾਰਸ ਪੰਜਾਬ ਦੇ ਵਲੋਂ ਇਮਾਨਦਾਰ ਤੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਖੜ੍ਹਾ ਕੀਤਾ ਜਾਵੇਗਾ ਤਾਂ ਕਿ ਸਿਆਸਤ ਵਿਚ ਆ ਚੁੱਕੇ ਨਿਘਾਰ ਨੂੰ ਠੱਲ੍ਹ ਪਾਈ ਜਾ ਸਕੇ। ਇਸ ਵੇਲੇ ਪ੍ਰਧਾਨ ਡਰੌਲੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਤੇਜਿੰਦਰ ਸਿੰਘ ਤੇਜ਼ੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਰੈਲੀਆਂ ਕਰਵਾਈਆ ਜਾ ਰਹੀਆਂ ਹਨ, ਜਿਸ ਲਈ ਪੂਰੀ ਜਥੇਬੰਦੀ ਸਰਗਰਮੀ ਨਾਲ ਮਿਹਨਤ ਕਰ ਰਹੀ ਹੈ। ਇਸੇ ਲੜੀ ਦੇ ਤਹਿਤ 8 ਅਕਤੂਬਰ ਨੂੰ ਪਟਿਆਲਾ ਦਿਹਾਤੀ ਦੀ ਰੈਲੀ ਯੂ.ਕੇ. ਪੈਲੇਸ ਭਾਦਸੋਂ ਰੋਡ ਪਟਿਆਲਾ ਵਿਖੇ ਹੋ ਰਹੀ ਹੈ। ਪ੍ਰਧਾਨ ਡਰੌਲੀ ਤੇ ਟੌਹੜਾ ਨੇ ਕਿਹਾ ਕਿ ਇਸ ਰੈਲੀ ਵਿਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ ਤੇ ਹੋਰ ਸੀਨੀਅਰ ਲੀਡਰਸ਼ਿਪ ਪੁੱਜੇਗੀ। ਇਸ ਵੇਲੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਰੈਲੀ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ, ਲੋਕਾਂ ਵਲੋਂ ਭਾਰੀ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਤੇਜ਼ੀ, ਗੁਰਪ੍ਰੀਤ ਸਿੰਘ ਬਾਰਨ, ਜਗਤਾਰ ਸਿੰਘ ਮਾਜਰੀ, ਐਡਵੋਕੇਟ ਲਖਵਿੰਦਰ ਸਿੰਘ ਇਛੇਵਾਲ, ਅਮਰੀਕ ਸਿੰਘ ਸਾਬਕਾ ਸਰਪੰਚ ਅਜਨੋਦਾ, ਜਥੇ. ਜੋਗਿੰਦਰ ਸਿੰਘ ਲੌਟ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਨੇ ਪਿੰਡ ਮੌਲਵੀਵਾਲਾ ’ਚ ਦੱਸੇ ਲੋਕਾਂ ਨੂੰ ‘ਮਾਨ ਦੇ ਫ਼ਾਇਦੇ’ ਅਗਲੀ ਖ਼ਬਰ ਬਸੰਤਪੁਰਾ ਤੇ ਭੇਡਵਾਲ ਮੰਡੀ ’ਚ ਝੋਨੇ ਦੀ ਲਿਫ਼ਟਿੰਗ ਨਹੀਂ ਹੋਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।