05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਕਾਲੀ ਦਲ (ਬ) ਦੀ ਵਪਾਰੀਆਂ ਨਾਲ ਬੈਠਕ 7 ਨੂੰ

ਸਮਾਣਾ, 4 ਅਕਤੂਬਰ (ਸਾਹਿਬ ਸਿੰਘ)-ਵਪਾਰੀਆਂ ਦੀਆਂ ਮੁਸ਼ਕਿਲਾਂ ਤੋਂ ਉਨ੍ਹਾਂ ਨਾਲ ਵਾਰਤਾਲਾਪ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਪਾਰ ਮੰਡਲ ਦੇ ਪੰਜਾਬ ਦੇ ਪ੍ਰਧਾਨ ਐਨ. ਕੇ.

ਗੋਪਾਲ ਸ਼ਰਮਾ 05-10-2026
ਸਮਾਣਾ, 4 ਅਕਤੂਬਰ (ਸਾਹਿਬ ਸਿੰਘ)-ਵਪਾਰੀਆਂ ਦੀਆਂ ਮੁਸ਼ਕਿਲਾਂ ਤੋਂ ਉਨ੍ਹਾਂ ਨਾਲ ਵਾਰਤਾਲਾਪ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਪਾਰ ਮੰਡਲ ਦੇ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ 7 ਅਕਤੂਬਰ ਨੂੰ ਸਮਾਣਾ ਵਿਖੇ ਪਹੁੰਚ ਰਹੇ ਹਨ। ਜਗਮੀਤ ਸਿੰਘ ਹਰਿਆਊ ਹਲਕਾ ਇੰਚਾਰਜ ਦੀ ਰਹਿਨੁਮਾਈ ਵਿਚ ਅਗਰਵਾਲ ਧਰਮਸ਼ਾਲਾ ਵਿਖੇ ਇਹ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਮੀਟਿੰਗ ਵਿਚ ਕੁਲਦੀਪ ਸਿੰਘ ਪ੍ਰਧਾਨ ਵਪਾਰ ਮੰਡਲ ਹਲਕਾ ਸਮਾਣਾ ਅਤੇ ਮਦਨ ਲਾਲ ਤਰਖਾਨ ਮਾਜਰਾ ਵਾਲੇ ਵਲੋਂ ਮੀਟਿੰਗ ਕੀਤੀ ਜਾਵੇਗੀ। ਇਸ ਜਾਣਕਾਰੀ ਸਬੰਧੀ ਗੋਪਾਲ ਸ਼ਰਮਾ ਕੌਮੀ ਜਨਰਲ ਸਕੱਤਰ ਵਪਾਰ ਮੰਡਲ ਪੰਜਾਬ ਨੇ ਪ੍ਰੈਸ ਨੂੰ ਦੱਸਿਆ ਕਿ ਇਸ ਮੀਟਿੰਗ ਵਿਚ ਸ਼ਹਿਰ ਦੀਆਂ ਸਾਰੀਆਂ ਵਪਾਰਕ ਜਥੇਬੰਦੀਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਵਿਚ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਵਿਚਾਰ ਸਾਂਝੇ ਕਰਨ ਲਈ ਮੀਟਿੰਗ ਰੱਖੀ ਗਈ ਹੈ। ਮੀਟਿੰਗ ਦਾ ਸਮਾਂ 11 ਵਜੇ ਸਵੇਰੇ ਰੱਖਿਆ ਗਿਆ ਹੈ। ਇਸ ਮੌਕੇ ਨਿਸ਼ਾਨ ਸਿੰਘ, ਅਮਰਜੀਤ ਸਿੰਘ ਟੋਡਰਪੁਰ, ਗੁਰਪ੍ਰੀਤ ਸਿੰਘ, ਗੋਲਡੀ, ਸਤੀਸ਼ ਕੁਮਾਰ , ਪੱਪੀ ਦਿਆਲਗੜ, ਮੰਗਤ ਸ਼ਰਮਾ, ਹੈਪੀ ਧੀਮਾਨ ਅਤੇ ਗੁਰਮੁਖ ਸਿੰਘ ਵੀ ਹਾਜ਼ਰ ਹੋਣਗੇ।
ਪਿਛਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਲਾਡਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ ਅਗਲੀ ਖ਼ਬਰ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਖਨੌੜਾ, ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।