ਨਗਰ ਕੌਂਸਲ ਪ੍ਰਧਾਨ ਨਾਲ ਮੁਲਾਕਾਤ ਕਰਨ ਮੌਕੇ ਗਿਆਨੀ ਜ਼ੈਲ ਸਿੰਘ ਨਗਰ ਦਾ ਵਫ਼ਦ। ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ ਮੁਲਾਕਾਤ
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਲਾਕੇ ਦੀ ਬਿਹਤਰੀ ਲਈ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਕਰਵਾਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ।
ਅਜੀਤ ਡੈਸਕ
06-10-2026