07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ- ਇੰਦਰਜੀਤ ਸਿੰਘ

ਨਾਭਾ, 6 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਵੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਦਾ ਚੌਹ ਪੱਖੀ ਵਿਕਾਸ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕਰਵਾਇਆ ਗਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਕਾਹਲੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਹਲਕਾ ਪ੍ਰਧਾਨ ਯੂਥ ਕਾਂਗਰਸ ਇੰਦਰਜੀਤ ਸਿੰਘ ਚੀਕੂ ਥੂਹੀ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 07-10-2026
ਨਾਭਾ, 6 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਵੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਦਾ ਚੌਹ ਪੱਖੀ ਵਿਕਾਸ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕਰਵਾਇਆ ਗਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਕਾਹਲੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਹਲਕਾ ਪ੍ਰਧਾਨ ਯੂਥ ਕਾਂਗਰਸ ਇੰਦਰਜੀਤ ਸਿੰਘ ਚੀਕੂ ਥੂਹੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਾਸੀ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਕਿਉਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਹਮੇਸ਼ਾ ਪੰਜਾਬ ਅੰਦਰ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸਮੇਂ ਹਲਕੇ ਦੇ ਹੋਏ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕੇ ਦੇ ਲੋਕ ਫਿਰ ਤੋਂ ਸਾਬਕਾ ਮੰਤਰੀ ਧਰਮਸੋਤ ਨੂੰ ਜਿੱਤਾ ਆ ਕੇ ਵਿਧਾਨ ਸਭਾ ਵਿੱਚ ਭੇਜਣਗੇ। ਉਨਾਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸੂਬੇ ਵਿੱਚ ਵਧੇਰੇ ਮਜਬੂਤ ਹੋਵੇਗੀ ਅਤੇ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕਰੇਗੀ।
ਪਿਛਲੀ ਖ਼ਬਰ ਨਿਗਮ ਦੀ ਲੈਂਡ ਸ਼ਾਖਾ ਨੇ ਹਟਾਏ ਨਾਜਾਇਜ਼ ਕਬਜ਼ੇ ਅਗਲੀ ਖ਼ਬਰ 3 ਕਿੱਲੋ ਹੈਰੋਇਨ, 930 ਗ੍ਰਾਮ ਅਫ਼ੀਮ ਅਤੇ 950 ਗ੍ਰਾਮ ਆਈਸ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ - ਐੱਸ.ਪੀ.(ਡੀ) ਰਿਪੁਤਪਨ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।