07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰੇਲਵੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 6 ਅਕਤੂਬਰ (ਜੀ. ਪੀ.

ਅਜੀਤ ਡੈਸਕ 07-10-2026
ਰਾਜਪੁਰਾ, 6 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਰਾਜਪੁਰਾ ਰੇਲਵੇ ਲਾਈਨਾਂ ਦੇ ਨੇੜਿਉਂ ਇਕ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਰੋਕੀ ਕੁਮਾਰ ਵਾਸੀ ਪਿੰਡ ਜਾਸਤ ਸੁਲਤਾਨ ਨਗਰ (ਉੱਤਰ ਪ੍ਰਦੇਸ) ਹਾਲ ਵਾਸੀ ਰੇਲਵੇ ਕਾਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਰਾਜਪੁਰਾ ਰੇਲਵੇ ਸਟੇਸ਼ਨ ’ਤੇ ਸੀਨੀਅਰ ਸੈਕਸ਼ਨ ਇੰਜੀਨੀਅਰ ਅਧੀਨ ਬਤੌਰ ਟ੍ਰੋਲੀ ਮੇਨ ਡਿਊਟੀ ਕਰਦਾ ਹੈ ਅਤੇ ਉਸ ਨੇ ਆਪਣਾ ਮੋਟਰਸਾਈਕਲ ਡਾਲਿਮਾ ਵਿਹਾਰ ਨੇੜੇ ਰੇਲਵੇ ਪਟੜੀ ਨੇੜੇ ਖੜ੍ਹਾ ਕੀਤਾ ਸੀ। ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਬਣਨ ’ਤੇ ਨਿਰਮਲ ਸਿੰਘ ਸੇਖਣਮਾਜਰਾ ਦਾ ਸਨਮਾਨ ਅਗਲੀ ਖ਼ਬਰ ਲੋਕ ਜਨਸ਼ਕਤੀ ਪਾਰਟੀ (ਪਾਸਵਾਨ) ਪੰਜਾਬ ਅੰਦਰ 117 ਸੀਟਾਂ ’ਤੇ ਚੋਣ ਲੜੇਗੀ- ਡਾ. ਕੇ. ਡੀ. ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।