07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡਾ. ਗੁਰਪ੍ਰੀਤ ਕੌਰ

ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਮਿਲਾਵਟਖੋਰਾਂ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾ ਸਕੇ, ਇਸ ਨੂੰ ਲੈ ਕੇ ਨਾਭਾ ਸ਼ਹਿਰ ਅੰਦਰ ਦੁੱਧ ਨਾਲ ਬਣੀਆਂ ਚੀਜ਼ਾਂ ਦੀਆਂ ਮਿਲ ਰਹੀ ਸ਼ਿਕਾਇਤਾਂ ਦੇ ਮੱਦੇਨਜ਼ਰ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਮੈਹਸ ਗੇਟ ਵਿਖੇ ਆਸੂ ਡੇਅਰੀ ਅਤੇ ਨਵੇਂ ਫੋਕਲ ਪੁਆਇੰਟ ਵਿਖੇ ਦੁੱਧ ਦੀ ਡੇਅਰੀ ਉੱਪਰ ਰੇਡ ਮਾਰ ਕੇ ਦੁੱਧ, ਪਨੀਰ ਅਤੇ ਦੁੱਧ ਨਾਲ ਬਣੇ ਪਦਾਰਥਾਂ ਦੇ ਸੈਂਪਲ ਭਰੇ ਗਏ।

ਅਜੀਤ ਡੈਸਕ 07-10-2026
ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਮਿਲਾਵਟਖੋਰਾਂ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾ ਸਕੇ, ਇਸ ਨੂੰ ਲੈ ਕੇ ਨਾਭਾ ਸ਼ਹਿਰ ਅੰਦਰ ਦੁੱਧ ਨਾਲ ਬਣੀਆਂ ਚੀਜ਼ਾਂ ਦੀਆਂ ਮਿਲ ਰਹੀ ਸ਼ਿਕਾਇਤਾਂ ਦੇ ਮੱਦੇਨਜ਼ਰ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਮੈਹਸ ਗੇਟ ਵਿਖੇ ਆਸੂ ਡੇਅਰੀ ਅਤੇ ਨਵੇਂ ਫੋਕਲ ਪੁਆਇੰਟ ਵਿਖੇ ਦੁੱਧ ਦੀ ਡੇਅਰੀ ਉੱਪਰ ਰੇਡ ਮਾਰ ਕੇ ਦੁੱਧ, ਪਨੀਰ ਅਤੇ ਦੁੱਧ ਨਾਲ ਬਣੇ ਪਦਾਰਥਾਂ ਦੇ ਸੈਂਪਲ ਭਰੇ ਗਏ। ਸਿਹਤ ਵਿਭਾਗ ਦੇ ਅਫਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਸਿਹਤ ਵਿਭਾਗ ਦੀ ਟੀਮ ਨੇ ਰੇਡ ਮਾਰੀ ਸੀ, ਪਰ ਇਸ ਦੌਰਾਨ ਜਿਹੜੀਆਂ ਦੁਕਾਨਾਂ ਉਸ ਸਮੇਂ ਬੰਦ ਕਰਕੇ ਭੱਜ ਗਏ ਸਨ, ਉਨ੍ਹਾਂ ਦੁਕਾਨਾਂ ’ਤੇ ਸਿਹਤ ਵਿਭਾਗ ਦੀ ਟੀਮ ਨੇ ਛਾਪਾਮਾਰੀ ਦੌਰਾਨ ਉਨ੍ਹਾਂ ਦੁਕਾਨਾਂ ’ਤੇ ਹੀ ਨਜ਼ਰ ਰੱਖੀ ਸੀ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਤੇ ਸੈਂਪਲਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਬਿਨਾਂ ਬਿੱਲ ਵਾਲੇ ਜਾਂ ਸ਼ੱਕੀ ਸਰੋਤ ਤੋਂ ਮਿਲਣ ਵਾਲੇ ਖਾਧ ਪਦਾਰਥ ਖਰੀਦਣ ਤੋਂ ਗੁਰੇਜ ਕਰਨ। ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਮਿਲਾਵਟਖੋਰ ਨੂੰ ਬਖਸ਼ਿਆ ਨਹੀਂ ਜਾਵੇਗਾ, ਜੇ ਕੋਈ ਮਿਲਾਵਟ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਸੀ. ਐਮ. ਡੀ. ਹੋਏ ਪੱਤਰਕਾਰਾਂ ਦੇ ਰੂ-ਬਰੂ ਅਗਲੀ ਖ਼ਬਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੋਰ-ਟੂ-ਡੋਰ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।