ਮਹਿੰਦਰ ਸਿੰਘ ਲਾਲਵਾ ਤੇ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੋਰ-ਟੂ-ਡੋਰ ਪ੍ਰਚਾਰ ਸ਼ੁਰੂ
ਪਾਤੜਾਂ, 6 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਵੱਖ-ਵੱਖ ਹਲਕਿਆਂ ਅੰਦਰ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਹਲਕਾ ਸ਼ੁਤਰਾਣਾ ਅੰਦਰ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਪਾਤੜਾਂ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡੋਰ-ਟੂ-ਡੋਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਤੇ ਹਲਕਾ ਇਨਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟਾਂ ਅੰਦਰ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।
ਪਾਤੜਾਂ, 6 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਵੱਖ-ਵੱਖ ਹਲਕਿਆਂ ਅੰਦਰ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਹਲਕਾ ਸ਼ੁਤਰਾਣਾ ਅੰਦਰ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਪਾਤੜਾਂ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡੋਰ-ਟੂ-ਡੋਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਤੇ ਹਲਕਾ ਇਨਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟਾਂ ਅੰਦਰ ਡੋਰ-ਟੂ-ਡੋਰ ਪ੍ਰਚਾਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਅੰਦਰ ਕੀਤੇ ਗਏ ਰਿਕਾਰਡ ਤੋੜ ਵਿਕਾਸ ਅਤੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਿਜਲੀ ਬਿੱਲ ਮੁਆਫ਼, ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਸਾਈਕਲ, ਪਿੰਡਾਂ ਅੰਦਰ ਹਰ ਇਕ ਧਰਮ ਦੀਆਂ ਧਰਮਸ਼ਾਲਾਵਾਂ, ਪੰਜਾਬ ਅੰਦਰ ਵੱਖ-ਵੱਖ ਧਰਮਾਂ ਦੀਆਂ ਯਾਦਗਾਰਾਂਵਾਂ, ਸਮੇਤ ਅਨੇਕਾਂ ਕੰਮ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੋਏ ਹਨ ਜਿਨ੍ਹਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੁਬਾਰਾ ਫਿਰ ਪੰਜਾਬ ਅੰਦਰ ਲੋਕ ਭਲਾਈ ਦੀਆਂ ਸਕੀਮਾਂ ਚਾਲੂ ਕੀਤੀਆਂ ਜਾ ਸਕਣ। ਉਕਤ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ ਕੇ ਸ਼ਰਮਾ 7 ਅਕਤੂਬਰ ਨੂੰ ਪਾਤੜਾਂ ਵਿਖੇ ਵਪਾਰੀ ਵਰਗ ਨਾਲ ਮੀਟਿੰਗ ਕਰ ਰਹੇ ਹਨ, ਜਿਸ ਵਿਚ ਵਪਾਰੀ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਉਕਤ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾ ਸਕੇ। ਇਸ ਮੌਕੇ ਇਹਨਾਂ ਨਾਲ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਤੇਜ਼ਬੀਰ ਸਿੰਘ ਖਾਂਗ, ਦਵਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ,ਵਰਿੰਦਰ ਸਿੰਘ ਲਾਲਵਾ, ਬਚਿੱਤਰ ਸਿੰਘ ਵੜੈਚ, ਵਿਸ਼ਾਲ ਗੋਇਲ, ਜਗਦੇਵ ਸਿੰਘ, ਦਲਜੀਤ ਸਿੰਘ ਸਾਗਰਾ, ਜੀਤ ਸਿੰਘ ਕਲਵਾਣੂ, ਸੁਰਜੀਤ ਸਿੰਘ ਮਾਹਲ, ਕ੍ਰਿਸ਼ਨ ਸਿੰਘ ਦੁਗਾਲ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।