08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਗਵੰਤ ਮਾਨ ਪੰਜਾਬ ਦੇ ਸੱਚੇ ਸਪੂਤ, ਵਿਰੋਧੀਆਂ ਨੂੰ ਮੁੱਖ ਮੰਤਰੀ ਦੀ ਲੋਕਪ੍ਰਿਅਤਾ ਬਰਦਾਸ਼ਤ ਨਹੀਂ- ਤਰੁਨਪ੍ਰੀਤ ਸਿੰਘ ਸੌਂਦ

ਭਾਦਸੋਂ, 7 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਦੇ ਬਿਜਲੀ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਪ੍ਰਾਹੁਣਚਾਰੀ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲਕਦਮੀਆਂ ਕਰਕੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਭਾਦਸੋਂ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿਖੇ 58ਵੇਂ ਸਾਲਾਨਾ ਤਿੰਨ ਦਿਨਾਂ ਟਿਵਾਣਾ ਖੇਡ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਸਨ।

ਅਜੀਤ ਡੈਸਕ 08-10-2026
ਭਾਦਸੋਂ, 7 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਦੇ ਬਿਜਲੀ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਪ੍ਰਾਹੁਣਚਾਰੀ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲਕਦਮੀਆਂ ਕਰਕੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਭਾਦਸੋਂ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿਖੇ 58ਵੇਂ ਸਾਲਾਨਾ ਤਿੰਨ ਦਿਨਾਂ ਟਿਵਾਣਾ ਖੇਡ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਅਤੇ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਿਰੋਧੀਆਂ ਨੂੰ ਭਗਵੰਤ ਸਿੰਘ ਮਾਨ ਦੀ ਲੋਕਪ੍ਰਿਯਤਾ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਉਹ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਕੋਝੇ ਹੱਥਕੰਡੇ ਅਪਣਾ ਰਹੇ ਹਨ। ਇਸ ਮੌਕੇ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ 3100 ਖੇਡ ਮੈਦਾਨਾਂ ਦੀ ਉਸਾਰੀ ਲਈ 1500 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾ ਰਹੀ ਹੈ ਅਤੇ ਸਾਡੀ ਧਰਤੀ ਨੂੰ ਬੰਜਰ ਹੋਣ ਤੋਂ ਰੋਕਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਸਮਾਗਮ ਦੌਰਾਨ ਗੁਰਮਿੰਦਰ ਸਿੰਘ ਟਿਵਾਣਾ, ਨਵਦੀਪ ਸਿੰਘ ਟਿਵਾਣਾ, ਮਨਪ੍ਰੀਤ ਸਿੰਘ ਨਾਗਰਾ, ਪ੍ਰਭਜੀਤ ਸਿੰਘ ਲੋਟੇ, ਰਾਜਵੀਰ ਸਿੰਘ ਟਿਵਾਣਾ, ਚੇਅਰਮੈਨ ਨਿਰਭੈ ਸਿੰਘ , ਲਖਵਿੰਦਰ ਸਿੰਘ, ਜਸਵੀਰ ਸਿੰਘ ਭੰਗੂ, ਨਿਰਲੇਪ ਸਿੰਘ ਗੋਲਡੀ, ਮਨਦੀਪ ਸਿੰਘ ਨੰਬਰਦਾਰ, ਗਗਨਦੀਪ ਸਿੰਘ ਹਿਆਣਾ, ਸਰਪੰਚ ਜਗਦੀਪ ਸਿੰਘ ਧੰਗੇੜਾ, ਸਰਪੰਚ ਗੁਰਪ੍ਰੀਤ ਸਿੰਘ ਪੇਧਨੀ, ਜਸਵੀਰ ਸਿੰਘ ਭੰਗੂ, ਅਵਤਾਰ ਸਿੰਘ ਲੰਗ, ਮਨਦੀਪ ਸਿੰਘ ਹਿਆਣਾ, ਮਨਜੀਤ ਸਿੰਘ ਸਮੇਤ ਟਿਵਾਣਾ ਸਪੋਰਟਸ ਐਂਡ ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ-ਸ਼ਾਂਤੀ ਲਈ ਅਕਾਲੀ ਦਲ ਨੂੰ ਮੌਕਾ ਦੇਣ ਲਈ ਸੂਬੇ ਦੇ ਲੋਕ ਕਾਹਲੇ- ਜਥੇਦਾਰ ਗੜ੍ਹੀ ਅਗਲੀ ਖ਼ਬਰ ਪੁਲਿਸ ਵਲੋਂ ਗਾਂਜੇ ਸਮੇਤ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।