ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ-ਸ਼ਾਂਤੀ ਲਈ ਅਕਾਲੀ ਦਲ ਨੂੰ ਮੌਕਾ ਦੇਣ ਲਈ ਸੂਬੇ ਦੇ ਲੋਕ ਕਾਹਲੇ- ਜਥੇਦਾਰ ਗੜ੍ਹੀ
ਰਾਜਪੁਰਾ, 7 ਅਕਤੂਬਰ (ਰਣਜੀਤ ਸਿੰਘ)- ਪੰਜਾਬ ਵਿਚ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਸੱਤਾਧਾਰੀ ਧਿਰ ਤੋਂ ਅੱਕੇ ਪਏ ਹਨ ਤੇ ਹੁਣ ਸੂਬੇ ਵਿਚ ਅਮਨ ਕਾਨੂੰਨ ਅਤੇ ਸ਼ਾਂਤੀ ਦੀ ਬਹਾਲੀ ਲਈ ਸ਼੍ਰੋਮਣੀ ਅਕਾਲੀ ਦੀ ਸਰਕਾਰ ਲੈ ਕੇ ਆਉਣ ਲਈ ਕਾਹਲੇ ਹੋਏ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਰਾਜਪੁਰਾ, 7 ਅਕਤੂਬਰ (ਰਣਜੀਤ ਸਿੰਘ)- ਪੰਜਾਬ ਵਿਚ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਸੱਤਾਧਾਰੀ ਧਿਰ ਤੋਂ ਅੱਕੇ ਪਏ ਹਨ ਤੇ ਹੁਣ ਸੂਬੇ ਵਿਚ ਅਮਨ ਕਾਨੂੰਨ ਅਤੇ ਸ਼ਾਂਤੀ ਦੀ ਬਹਾਲੀ ਲਈ ਸ਼੍ਰੋਮਣੀ ਅਕਾਲੀ ਦੀ ਸਰਕਾਰ ਲੈ ਕੇ ਆਉਣ ਲਈ ਕਾਹਲੇ ਹੋਏ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹ ਨੇੜਲੇ ਪਿੰਡ ਪਿਲਖਣੀ ਵਿਚ ਪਾਰਟੀ ਆਗੂਆਂ ਨਾਲ ਲੋਕਾਂ ਨਾਲ ਰਾਬਤਾ ਕਰਨ ਲਈ ਪੁੱਜੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਸੱਤਾਧਾਰੀ ਧਿਰ ਨੂੰ ਚੱਲਦਾ ਕਰਨ ਦੇ ਰੌਂਅ ਵਿਚ ਹਨ। ਜਥੇਦਾਰ ਗੜੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਸਰਕਾਰ ਬਣਾਏਗੀ। ਉਨ੍ਹਾਂ ਨੇ ਸੱਤਾਧਾਰੀ ਧਿਰ ’ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਸੂਬਾ ਪੌਣੇ ਪੰਜ ਸਾਲਾਂ ਵਿਚ ਪੰਜਾਹ ਸਾਲ ਪਿਛੇ ਚਲਾ ਗਿਆ ਹੈ। ਸੁੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਚ ਨਿਘਾਰ ਆਇਆ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਸੂਬੇ ਅਤੇ ਪੰਜਾਬ ਦੇ ਲੋਕਾਂ ਦਾ ਉਜਵਲ ਭਵਿੱਖ ਵੇਖਣਾ ਚਾਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੋਟਾਂ ਪਾਈਆਂ ਜਾਣ। ਇਸ ਮੌਕੇ ਕੌਮੀ ਪ੍ਰਧਾਨ ਰਣਜੀਤ ਸਿੰਘ ਰਾਣਾ, ਹਰਮੀਤ ਸਿੰਘ ਟਿਵਾਣਾ ਸੀਨੀਅਰ ਆਗੂ ਅੰਮਿ੍ਰਤਪਾਲ ਸਿੰਘ ਖਾਲਸਾ, ਸਿਕੰਦਰ ਸਿੰਘ ਨੀਲਪੁਰ, ਸੁਰਿੰਦਰ ਸਿੰਘ ਘੁਮਾਣਾ, ਕਰਨੈਲ ਸਿੰਘ ਜਲਾਲਪੁਰ, ਗਗਨ ਕੰਬੋਜ਼, ਬਲਜੀਤ ਸਿੰਘ, ਜੋਗਿੰਦਰ ਸਿੰਘ ਮਠਾੜੂ, ਪਰਮਜੀਤ ਸਿੰਘ ਮਾਹੀ, ਗੁਰਪ੍ਰੀਤ ਸਿੰਘ ਮਨੋਲੀ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।