09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਮਪੁਰਾ ਦੁਗਾਲ ’ਚ ਬੀਬੀ ਲੂੰਬਾ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਰਜਿਸਟਰੀ ਪੱਤਰ ਸੌਂਪੇ

ਪਾਤੜਾਂ, 8 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਪਿੰਡਾਂ ਵਿਚ ਲਾਲ ਲਕੀਰ ਅੰਦਰ ਘਰ ਬਣਾ ਕੇ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਇਸ ਤਹਿਤ ਹੀ ਪਾਤੜਾਂ ਤਹਿਸੀਲ ਦੇ ਪਿੰਡ ਰਾਮਪੁਰ ਦੁਗਾਲ ਦੇ ਅਜਿਹੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਦਿੱਤੇ ਗਏ ਮਾਲਕੀ ਹੱਕ ਦੇ ਰਜਿਸਟਰੀ ਪੱਤਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਦਿੱਤੇ ਗਏ। ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਕਿ ਪੰਜਾਬ ਵਿੱਚ ਕੀਤੀ ਗਈ ਮਰੱਬਾਬੰਦੀ ਸਮੇਂ ਪਿੰਡਾਂ ਵਿਚ ਵਸਣ ਵਾਲੇ ਲੋਕਾਂ ਦੇ ਰਹਿਣ ਲਈ ਜਮੀਨ ਦਿੱਤੀ ਗਈ ਸੀ ਅਤੇ ਇਸ ਜਮੀਨ ਦਾ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਮ ਦਰਜ ਨਹੀ ਸੀ ਅਤੇ ਇਸ ਲਾਲ ਲਕੀਰ ਅੰਦਰ ਘਰ ਬਣਾ ਕੇ ਰਹਿ ਰਹੇ ਲੋਕ ਵਿਚ ਰਹਿ ਤਾਂ ਸਕਦੇ ਸਨ ਪਰ ਉਨ੍ਹਾਂ ਨੇ ਇਸ ਦਾ ਮਾਲ ਰਿਕਾਰਡ ਵਿਚ ਕੋਈ ਮਾਲਕੀ ਹੱਕ ਨਾ ਹੋਣ ਕਾਰਨ ਉਨ੍ਹਾਂ ਨੂੰ ਘਰ ਬਣਾਉਣ ਲਈ ਇਸ ’ਤੇ ਸਰਕਾਰੀ ਬੈਂਕਾਂ ਤੋਂ ਕਰਜ ਵੀ ਨਹੀਂ ਮਿਲਦਾ ਸੀ ਜਿਸ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਇਸ ਮੁਸ਼ਕਿਲ ਨੂੰ ਸਮਝਦਿਆਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਦੀ ਨਿਸ਼ਾਨ ਦੇਹੀ ਕਰਨ ਮਗਰੋਂ ਇਸ ਦਾ ਬਹੁਤ ਮਿਹਨਤ ਨਾਲ ਰਿਕਾਰਡ ਤਿਆਰ ਕਰਵਾਇਆ ਗਿਆ ਹੈ ਅਤੇ ਬਹੁਤ ਸਾਰੇ ਪਿੰਡਾਂ ਦਾ ਇਹ ਰਿਕਾਰਡ ਤਿਆਰ ਹੋਣ ਮਗਰੋਂ ਲੋਕਾਂ ਨੂੰ ਮਾਲਕੀ ਹੱਕ ਦੇ ਦਿੱਤੇ ਗਏ ਹਨ ਜਿਸ ਦੇ ਰਜਿਸਟਰੀ ਪੱਤਰ ਮਿਲਣ ਮਗਰੋਂ ਲੋਕ ਬਹੁਤ ਖੁਸ਼ ਦਿਖਾਈ ਦੇ ਰਹੇ ਹਨ।

ਅਜੀਤ ਡੈਸਕ 09-10-2026
ਪਾਤੜਾਂ, 8 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਪਿੰਡਾਂ ਵਿਚ ਲਾਲ ਲਕੀਰ ਅੰਦਰ ਘਰ ਬਣਾ ਕੇ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਇਸ ਤਹਿਤ ਹੀ ਪਾਤੜਾਂ ਤਹਿਸੀਲ ਦੇ ਪਿੰਡ ਰਾਮਪੁਰ ਦੁਗਾਲ ਦੇ ਅਜਿਹੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਦਿੱਤੇ ਗਏ ਮਾਲਕੀ ਹੱਕ ਦੇ ਰਜਿਸਟਰੀ ਪੱਤਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਦਿੱਤੇ ਗਏ। ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਕਿ ਪੰਜਾਬ ਵਿੱਚ ਕੀਤੀ ਗਈ ਮਰੱਬਾਬੰਦੀ ਸਮੇਂ ਪਿੰਡਾਂ ਵਿਚ ਵਸਣ ਵਾਲੇ ਲੋਕਾਂ ਦੇ ਰਹਿਣ ਲਈ ਜਮੀਨ ਦਿੱਤੀ ਗਈ ਸੀ ਅਤੇ ਇਸ ਜਮੀਨ ਦਾ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਮ ਦਰਜ ਨਹੀ ਸੀ ਅਤੇ ਇਸ ਲਾਲ ਲਕੀਰ ਅੰਦਰ ਘਰ ਬਣਾ ਕੇ ਰਹਿ ਰਹੇ ਲੋਕ ਵਿਚ ਰਹਿ ਤਾਂ ਸਕਦੇ ਸਨ ਪਰ ਉਨ੍ਹਾਂ ਨੇ ਇਸ ਦਾ ਮਾਲ ਰਿਕਾਰਡ ਵਿਚ ਕੋਈ ਮਾਲਕੀ ਹੱਕ ਨਾ ਹੋਣ ਕਾਰਨ ਉਨ੍ਹਾਂ ਨੂੰ ਘਰ ਬਣਾਉਣ ਲਈ ਇਸ ’ਤੇ ਸਰਕਾਰੀ ਬੈਂਕਾਂ ਤੋਂ ਕਰਜ ਵੀ ਨਹੀਂ ਮਿਲਦਾ ਸੀ ਜਿਸ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਇਸ ਮੁਸ਼ਕਿਲ ਨੂੰ ਸਮਝਦਿਆਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਦੀ ਨਿਸ਼ਾਨ ਦੇਹੀ ਕਰਨ ਮਗਰੋਂ ਇਸ ਦਾ ਬਹੁਤ ਮਿਹਨਤ ਨਾਲ ਰਿਕਾਰਡ ਤਿਆਰ ਕਰਵਾਇਆ ਗਿਆ ਹੈ ਅਤੇ ਬਹੁਤ ਸਾਰੇ ਪਿੰਡਾਂ ਦਾ ਇਹ ਰਿਕਾਰਡ ਤਿਆਰ ਹੋਣ ਮਗਰੋਂ ਲੋਕਾਂ ਨੂੰ ਮਾਲਕੀ ਹੱਕ ਦੇ ਦਿੱਤੇ ਗਏ ਹਨ ਜਿਸ ਦੇ ਰਜਿਸਟਰੀ ਪੱਤਰ ਮਿਲਣ ਮਗਰੋਂ ਲੋਕ ਬਹੁਤ ਖੁਸ਼ ਦਿਖਾਈ ਦੇ ਰਹੇ ਹਨ। ਇਸ ਮੌਕੇ ਕਾਲਾ ਰਾਮ ਕਾਂਸਲ ਐਸ. ਡੀ. ਐਮ., ਹਰਸਿਮਰਨ ਸਿੰਘ ਤਹਿਸੀਲਦਾਰ, ਬਲਵਿੰਦਰ ਸਿੰਘ ਪਟਵਾਰੀ, ਦਰਬਾਰਾ ਸਿੰਘ ਦੁਗਾਲ, ਤਜਿੰਦਰ ਤੇਜੀ ਬੁਰੜ, ਸੁਖਪਾਲ ਕੌਰ ਸਰਪੰਚ, ਕਰਮ ਸਿੰਘ ਸਾਬਕਾ ਸਰਪੰਚ, ਜਗਸੀਰ ਸੀਰਾ ਸਰਪੰਚ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੀ. ਬੀ. ਆਈ. ਜਾਂਚ ਤੋਂ ਪੰਜਾਬ ਸਰਕਾਰ ਨੂੰ ਇਤਰਾਜ਼ ਕਿਉਂ? - ਸਾਬਕਾ ਵਿਧਾਇਕ ਚੰਦੂਮਾਜਰਾ ਅਗਲੀ ਖ਼ਬਰ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।