09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਜਿੰਦਰ ਸਿੰਘ ਵਿਰਕ ਨੇ ਘਰ-ਘਰ ਪੰਜਾਬ ਬਚਾਓ ਮੁਹਿੰਮ ਤਹਿਤ ਵਿੱਢੀ ਪ੍ਰਚਾਰ ਮੁਹਿੰਮ

ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਕ ਹਲਕੇ ਦੇ ਪਿੰਡ ਬੋਹੜਪੁਰ ਜਨਹੇੜੀਆਂ ਵਿਚ ਘਰ-ਘਰ ਜਾ ਕੇ ਅਕਾਲੀ ਦਲ ਦੇ ਹੱਕ ਵਿਚ ਜਾਗਰੂਕਤਾ ਤੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਜਦੋਂ ਲੋਕਾਂ ਨਾਲ ਮੁਲਾਕਾਤ ਕੀਤੀ ਤਾਂ ਲੋਕਾਂ ਨੇ ਸਭ ਤੋਂ ਵੱਡਾ ਦੁੱਖੜਾ ਨਸ਼ਿਆਂ ਦੇ ਪਸਾਰ ਦਾ ਰੋਇਆ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸਾਡਾ ਕਿਸੇ ਵੀ ਤਰੀਕੇ ਨਸ਼ਿਆਂ ਤੋਂ ਖਹਿੜਾ ਛੁਡਾਓ ਜਿਹੜਾ ਸਾਡੀ ਨੌਜਵਾਨ ਪੀੜੀ ਨੂੰ ਖ਼ਤਮ ਕਰਨ ’ਤੇ ਲੱਗਾ ਹੋਇਆ ਹੈ।

ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਕ ਹਲਕੇ ਦੇ ਪਿੰਡ ਬੋਹੜਪੁਰ ਜਨਹੇੜੀਆਂ ਵਿਚ ਘਰ-ਘਰ ਜਾ ਕੇ ਅਕਾਲੀ ਦਲ ਦੇ ਹੱਕ ਵਿਚ ਜਾਗਰੂਕਤਾ ਤੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਜਦੋਂ ਲੋਕਾਂ ਨਾਲ ਮੁਲਾਕਾਤ ਕੀਤੀ ਤਾਂ ਲੋਕਾਂ ਨੇ ਸਭ ਤੋਂ ਵੱਡਾ ਦੁੱਖੜਾ ਨਸ਼ਿਆਂ ਦੇ ਪਸਾਰ ਦਾ ਰੋਇਆ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸਾਡਾ ਕਿਸੇ ਵੀ ਤਰੀਕੇ ਨਸ਼ਿਆਂ ਤੋਂ ਖਹਿੜਾ ਛੁਡਾਓ ਜਿਹੜਾ ਸਾਡੀ ਨੌਜਵਾਨ ਪੀੜੀ ਨੂੰ ਖ਼ਤਮ ਕਰਨ ’ਤੇ ਲੱਗਾ ਹੋਇਆ ਹੈ। ਇਸ ਮੌਕੇ ਵਿਰਕ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਥੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਅਕਾਲੀ ਦਲ ਦੀ ਸਰਕਾਰ ਨਸ਼ਿਆਂ ਦੇ ਪੂਰਨ ਖ਼ਾਤਮੇ ਲਈ ਵਚਨਬੱਧ ਹੈ, ਉਥੇ ਹੀ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਵੀ ਇਨ੍ਹਾਂ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ। ਇਸ ਮੌਕੇ ਗੁਰਬਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਗਿੱਲ, ਪਿੰਦਰ ਸਿੰਘ ਗਿੱਲ, ਬੱਗਾ ਸਿੰਘ ਗਿੱਲ, ਜਿੰਦਰ ਸਿੰਘ ਗਿੱਲ, ਭਜਨ ਸਿੰਘ, ਸੋਫੀ ਸਿੰਘ, ਬੱਬੂ ਸਿੰਘ, ਸੁੱਚਾ ਸਿੰਘ, ਸੂਰਤੀ ਸਿੰਘ, ਖਾਲਸਾ ਸਿੰਘ, ਲੱਕੀ ਸਿੰਘ, ਪਰਮਜੀਤ ਸਿੰਘ ਲੁਬਾਣਾ, ਰੂੜਾ ਸਿੰਘ ਰਾਜਪੂਤ, ਦਰਸ਼ਨ ਸਿੰਘ ਰਾਜਪੂਤ, ਰਾਹੁਲ ਰਾਜਪੂਤ, ਜਤਿਨ ਰਾਜਪੂਤ, ਬੰਟੀ ਰਾਜਪੂਤ ਅਤੇ ਗੋਪੀ ਰਾਜਪੂਤ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ ਰਾਹੀਂ ਕਰ ਰਿਹਾ ਜਾਗਰੂਕ- ਐਸ. ਡੀ. ਐਮ. ਅਗਲੀ ਖ਼ਬਰ ਪਿੰਡ ਕਲਿਹਾਣਾ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।