10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬੀ ਵਰਸਿਟੀ ਦੇ 150 ਕਰੋੜ ਰੁਪਏ ਦੇ ਕਰਜ਼ੇ ਦੀ ਮੁਆਫ਼ੀ ਲਈ ਪੂਟਾ ਨੇ ਮੁੱਖ ਮੰਤਰੀ ਨੂੰ ਕੀਤੀ ਅਪੀਲ

ਪਟਿਆਲਾ, 9 ਅਕਤੂਬਰ (ਕੁਲਬੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਯੂਨੀਵਰਸਿਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜ਼ੇ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਯੂਨੀਵਰਸਿਟੀ ਦੀ ਗੰਭੀਰ ਵਿੱਤੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਇਸ ਸੰਬੰਧੀ ਜਲਦ ਠੋਸ ਫ਼ੈਸਲਾ ਲਿਆ ਜਾਵੇ। ਸੰਘ ਵਲੋਂ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਕਰਜ਼ੇ ਅਤੇ ਇਸ ਦੇ ਵਿਆਜ ਦੀ ਅਦਾਇਗੀ ਕਾਰਨ ਯੂਨੀਵਰਸਿਟੀ ਦੇ ਸੀਮਤ ਵਿੱਤੀ ਸਰੋਤਾਂ ਉੱਤੇ ਭਾਰੀ ਬੋਝ ਪੈ ਰਿਹਾ ਹੈ, ਜਿਸ ਨਾਲ ਇਸ ਦੀਆਂ ਅਕਾਦਮਿਕ, ਖੋਜ ਤੇ ਪ੍ਰਸ਼ਾਸਨਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ।

ਅਜੀਤ ਡੈਸਕ 10-10-2026
ਪਟਿਆਲਾ, 9 ਅਕਤੂਬਰ (ਕੁਲਬੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਯੂਨੀਵਰਸਿਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜ਼ੇ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਯੂਨੀਵਰਸਿਟੀ ਦੀ ਗੰਭੀਰ ਵਿੱਤੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਇਸ ਸੰਬੰਧੀ ਜਲਦ ਠੋਸ ਫ਼ੈਸਲਾ ਲਿਆ ਜਾਵੇ। ਸੰਘ ਵਲੋਂ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਕਰਜ਼ੇ ਅਤੇ ਇਸ ਦੇ ਵਿਆਜ ਦੀ ਅਦਾਇਗੀ ਕਾਰਨ ਯੂਨੀਵਰਸਿਟੀ ਦੇ ਸੀਮਤ ਵਿੱਤੀ ਸਰੋਤਾਂ ਉੱਤੇ ਭਾਰੀ ਬੋਝ ਪੈ ਰਿਹਾ ਹੈ, ਜਿਸ ਨਾਲ ਇਸ ਦੀਆਂ ਅਕਾਦਮਿਕ, ਖੋਜ ਤੇ ਪ੍ਰਸ਼ਾਸਨਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਪੂਟਾ ਪ੍ਰਧਾਨ ਪ੍ਰੋ ਨਿਸ਼ਾਨ ਸਿੰਘ ਦਿਓਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ਼ ਮਾਲਵਾ ਖਿੱਤੇ ਦੀ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਉੱਚ ਸਿੱਖਿਆ ਨਾਲ ਜੁੜੀ ਇੱਕ ਅਹਿਮ ਸੰਸਥਾ ਹੈ। ਪੰਜਾਬੀ ਭਾਸ਼ਾ, ਸਾਹਿਤ, ਕਲਾ, ਸੱਭਿਆਚਾਰ ਅਤੇ ਖੋਜ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਥਾਪਤ ਕੀਤੀ ਗਈ ਇਹ ਯੂਨੀਵਰਸਿਟੀ ਦਹਾਕਿਆਂ ਤੋਂ ਪੰਜਾਬ ਦੀ ਭਾਸ਼ਾਈ ਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਵਿਗਿਆਨ, ਸਮਾਜ ਵਿਗਿਆਨ, ਮੈਡੀਸਨ, ਇੰਜੀਨੀ ਅਰਿੰਗ ਤੇ ਹੋਰ ਅਨੇਕਾਂ ਵਿਸ਼ਿਆਂ ਵਿੱਚ ਉੱਚ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਟਾ ਵਲੋਂ ਲਿਖੇ ਇਸ ਪੱਤਰ ਵਿੱਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਅਜਿਹੀ ਸੰਸਥਾ ਦੀ ਵਿੱਤੀ ਮਜ਼ਬੂਤੀ ਯਕੀਨੀ ਬਣਾਉਣਾ ਸਿਰਫ਼ ਯੂਨੀਵਰਸਿਟੀ ਦੀ ਲੋੜ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਸਮਾਨ ਮੌਕਿਆਂ ਨਾਲ ਵੀ ਜੁੜਿਆ ਹੋਇਆ ਹੈ। ਸਕੱਤਰ, ਪੂਟਾ ਡਾ. ਅਵਨੀਤ ਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਆਪਣੀ ਪਹਿਲੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਦਿਆ ਦੇ ਕਰਜਾਈ ਹੋਣ ਤੇ ਗੰਭੀਰ ਚਿੰਤਾ ਪ੍ਰਗਟਾਈ ਸੀ ਅਤੇ ਇਸ ਨੂੰ ਕਰਜ਼ਾ ਮੁਕਤ ਕਰਨ ਦਾ ਭਰੋਸਾ ਦਿੱਤਾ ਸੀ। ਇਸ ਲਈ ਪੂਟਾ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਦਿਆਂ ਆਪਣੇ ਭਰੋਸੇ ਨੂੰ ਜਲਦ ਤੋਂ ਜਲਦ ਅਮਲੀ ਰੂਪ ਦੇਣ।
ਪਿਛਲੀ ਖ਼ਬਰ ਯੂਥ ਆਗੂ ਤੇਜਬੀਰ ਸਿੰਘ ਖਾਂਗ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਐਨ. ਕੇ. ਸ਼ਰਮਾ ਦਾ ਸਨਮਾਨ ਅਗਲੀ ਖ਼ਬਰ ਸਕੂਟਰੀ-ਮੋਟਰਸਾਈਕਲ ਦੀ ਟੱਕਰ ’ਚ ਸਕੂਟਰੀ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।