10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਾਰਟੀ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਸੇਵਾ ਕਰਾਂਗੀ- ਬੀਬੀ ਰਾਜਵੰਤ ਕੌਰ

ਦੇਵੀਗੜ੍ਹ, 9 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਅਹਿਮ ਫੈਸਲਾ ਲਿਆ ਗਿਆ ਹੈ । ਪਾਰਟੀ ਹਾਈ ਕਮਾਂਡ ਵਲੋਂ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਬੀਬੀ ਰਾਜਵੰਤ ਕੌਰ ਘੜਾਮ ਨੂੰ ਹਲਕਾ ਸਨੌਰ ਦਾ ਮੁਖੀ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 10-10-2026
ਦੇਵੀਗੜ੍ਹ, 9 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਅਹਿਮ ਫੈਸਲਾ ਲਿਆ ਗਿਆ ਹੈ । ਪਾਰਟੀ ਹਾਈ ਕਮਾਂਡ ਵਲੋਂ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਬੀਬੀ ਰਾਜਵੰਤ ਕੌਰ ਘੜਾਮ ਨੂੰ ਹਲਕਾ ਸਨੌਰ ਦਾ ਮੁਖੀ ਨਿਯੁਕਤ ਕੀਤਾ ਗਿਆ। ਗੱਲਬਾਤ ਕਰਦਿਆਂ ਬੀਬੀ ਰਾਜਵੰਤ ਕੌਰ ਘੜਾਮ ਨੇ ਪਾਰਟੀ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਲੀਡਰਸ਼ਿਪ ਵੱਲੋਂ ਸੌਂਪੀ ਗਈ ਇੱਕ ਵੱਡੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਹਰ ਇੱਕ ਵਰਕਰ ਅਤੇ ਨਾਗਰਿਕ ਦਾ ਮਾਣ ਸਤਿਕਾਰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਵਾਂਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਹਲਕੇ ਦੇ ਵਿਕਾਸ ਲਈ ਇਕ ਮਜ਼ਬੂਤ ਬਦਲ ਤਿਆਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਰਵਾਇਤੀ ਮਿੱਟੀ ਦੇ ਖਿਡੌਣੇ ਤੇ ਕਲਾਕ੍ਰਿਤੀਆਂ ਬਣਾਉਣ ਦੀ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਅਨਾਜ ਮੰਡੀ ਦੁੱਧਨ ਸਾਧਾਂ ਦੇ ਆੜ੍ਹਤੀਆਂ ਵਲੋਂ ਚੌਧਰੀ ਨਿਰਮਲ ਭੱਟੀਆਂ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।