11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਨਾਲ ਲੱਖਾਂ ਹੀ ਪਰਿਵਾਰਾਂ ਨੂੰ ਵੱਡਾ ਫਾਇਦਾ ਮਿਲੇਗਾ- ਜੱਸੀ ਸੋਹੀਆਂ ਵਾਲਾ

ਭਾਦਸੋਂ, 10 ਅਕਤੂਬਰ (ਪ੍ਰਦੀਪ ਦੰਦਰਾਲਾ)-ਪਿੰਡ ਰਾਜਪੁਰਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਵਿਚ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਦੀ ਲਾਗੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਯੋਜਨਾ ਨਾਲ ਲੱਖਾਂ ਹੀ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਇਸ ਯੋਜਨਾ ਨਾਲ ਹੁਣ ਲਾਲ ਲਕੀਰ ਅੰਦਰ ਰਹਿ ਰਹੇ ਲੋਕ ਆਪਣੇ ਘਰਾਂ ਦੇ ਪੱਕੇ ਤੌਰ ’ਤੇ ਮਾਲਕੀ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਦੇ ਖੇਡਣ ਲਈ ਵਧੀਆ ਖੇਡ ਗਰਾਊਂਡ, ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ, ਬਜ਼ੁਰਗਾਂ ਲਈ ਪਾਰਕ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 11-10-2026
ਭਾਦਸੋਂ, 10 ਅਕਤੂਬਰ (ਪ੍ਰਦੀਪ ਦੰਦਰਾਲਾ)-ਪਿੰਡ ਰਾਜਪੁਰਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਵਿਚ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਦੀ ਲਾਗੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਯੋਜਨਾ ਨਾਲ ਲੱਖਾਂ ਹੀ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਇਸ ਯੋਜਨਾ ਨਾਲ ਹੁਣ ਲਾਲ ਲਕੀਰ ਅੰਦਰ ਰਹਿ ਰਹੇ ਲੋਕ ਆਪਣੇ ਘਰਾਂ ਦੇ ਪੱਕੇ ਤੌਰ ’ਤੇ ਮਾਲਕੀ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਦੇ ਖੇਡਣ ਲਈ ਵਧੀਆ ਖੇਡ ਗਰਾਊਂਡ, ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ, ਬਜ਼ੁਰਗਾਂ ਲਈ ਪਾਰਕ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਮਨਦੀਪ ਸਿੰਘ ਤੇ ਗੁਰਧਿਆਨ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ। ਲੋਕ ਮਿਲਣੀ ਦੌਰਾਨ ਹੋਰਨਾਂ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਯੂਥ ਆਗੂ ਲਾਲੀ ਫਤਿਹਪੁਰ, ਕੁਲਦੀਪ ਸਿੰਘ ਰਹਿਲ, ਚੇਅਰਮੈਨ ਇਕਬਾਲ ਮੁਹੰਮਦ ਕਾਲਾ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਕੁਲਵਿੰਦਰ ਸਿੰਘ ਚਾਸਵਾਲ, ਕਮਲ ਭਾਦਸੋਂ, ਗੁਰਪ੍ਰੀਤ ਸਿੰਘ ਭੰਗੂ, ਬੁੱਧ ਸਿੰਘ ਸੰਧਨੋਲੀ, ਲਾਡੀ ਖਹਿਰਾ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ ਤੇ ਸੁਖਚੈਨ ਸਿੰਘ ਚਾਸਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵਲੋਂ ਗੁਰੂ ਗੋਬਿੰਦ ਸਿੰਘ ਪਰਿਵਾਰ ਅਨਾਥ ਆਸ਼ਰਮ ’ਚ ਸੇਵਾ ਪਹਿਲਕਦਮੀ ਨਾਲ ਵਿਦਿਆਰਥੀ ਵਿੰਗ... ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਦਿਸ਼ਾ- ਸੰਜੀਵ ਸ਼ਰਮਾ ਕਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।