ਆਲ ਇੰਡੀਆ ਕਿਸਾਨ ਸਭਾ ਤੇ ਸੀਟੂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ , ਪੁਤਲਾ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐੱਸ.ਆਈ.ਆਰ. ਰੋਕਣ ਦੀ ਮੰਗ
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਆਲ ਇੰਡੀਆ ਕਿਸਾਨ ਸਭਾ ਅਤੇ ਸੀਟੂ ਦੇ ਕਾਰਕੁਨਾਂ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ, ਰੂਪਨਗਰ ਵਿਖੇ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਰੋਧੀ ਧਿਰਾਂ ਨੂੰ ਕਮਜ਼ੋਰ ਕਰਨ ਲਈ ਚੋਣ ਕਮਿਸ਼ਨ ਰਾਹੀਂ ਕਥਿਤ ਤੌਰ ’ਤੇ ਗ਼ਲਤ ਹੱਥਕੰਡੇ ਅਪਣਾ ਰਹੀ ਹੈ, ਜਿਸ ਨਾਲ ਲੋਕਤੰਤਰ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਨੁਕਸਾਨ ਪਹੁੰਚ ਰਿਹਾ ਹੈ।
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਆਲ ਇੰਡੀਆ ਕਿਸਾਨ ਸਭਾ ਅਤੇ ਸੀਟੂ ਦੇ ਕਾਰਕੁਨਾਂ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ, ਰੂਪਨਗਰ ਵਿਖੇ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਰੋਧੀ ਧਿਰਾਂ ਨੂੰ ਕਮਜ਼ੋਰ ਕਰਨ ਲਈ ਚੋਣ ਕਮਿਸ਼ਨ ਰਾਹੀਂ ਕਥਿਤ ਤੌਰ ’ਤੇ ਗ਼ਲਤ ਹੱਥਕੰਡੇ ਅਪਣਾ ਰਹੀ ਹੈ, ਜਿਸ ਨਾਲ ਲੋਕਤੰਤਰ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਸਤੀਫ਼ਾ ਦੇਣ, ਐੱਸਆਈਆਰ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਕੱਟੀਆਂ ਗਈਆਂ ਸਾਰੀਆਂ ਜਾਇਜ਼ ਵੋਟਾਂ ਬਹਾਲ ਕੀਤੀਆਂ ਜਾਣ। ਇਸ ਦੌਰਾਨ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਕਾਮਰੇਡ ਐਮ.ਏ. ਬੇਬੀ, ਕਾਮਰੇਡ ਬਰਿੰਦਾ ਕਰਾਤ ਅਤੇ ਕਾਮਰੇਡ ਅਸ਼ੋਕ ਧਾਵਲੇ ਸਮੇਤ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਪ੍ਰਦਰਸ਼ਨ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ, ਜ਼ਿਲ੍ਹਾ ਸਕੱਤਰ ਕਾਮਰੇਡ ਜਸਵਿੰਦਰ ਸਿੰਘ ਭੰਗਲ, ਸੀਟੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਕਾਮਰੇਡ ਰਾਮ ਕਿਸ਼ਨ ਦਬਕੇਹੜਾ, ਕਾਮਰੇਡ ਸ੍ਰੀਪਾਲ, ਬਰਜਿੰਦਰ ਸਿੰਘ ਡੋਡ, ਸੋਹਣ ਲਾਲ ਅਤੇ ਬਲਦੇਵ ਸਿੰਘ ਅਟਵਾਲ ਸਮੇਤ ਹੋਰ ਕਾਰਕੁਨ ਮੌਜੂਦ ਸਨ।