12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਾਂਗਰਸ ਪਾਰਟੀ ਹੀ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲਿਜਾ ਸਕਦੀ ਹੈ-ਧਰਮਸੋਤ

ਨਾਭਾ, 11 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ ਤਾਂ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਦੀ ਰਾਹ ਤੇ ਤੁਰਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਈ ਕੀਤਾ।

ਅਜੀਤ ਡੈਸਕ 12-10-2026
ਨਾਭਾ, 11 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ ਤਾਂ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਦੀ ਰਾਹ ਤੇ ਤੁਰਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਈ ਕੀਤਾ। ਉਨਾਂ ਕਿਹਾ ਕਿ ਅੱਜ ਨਾਭਾ ਤੋਂ ਵੱਡੀ ਗਿਣਤੀ ਚ ਕਾਂਗਰਸੀ ਵਰਕਰ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿੱਚ ਸਮੂਲਿਅਤ ਕਰਨਗੇ। ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਹਾਈ ਕਮਾਂਡ ਦੇ ਆਸ਼ੀਰਵਾਦ ਸਦਕਾ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਚੋਣਾਂ ‘ਚ ਇਤਿਹਾਸਿਕ ਜਿੱਤ ਦਰਜ ਕਰਕੇ 2027 ਚ ਸਰਕਾਰ ਬਣਾਏਗੀ, ਕਿਉਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਲੋਂ ਇੱਕਜੁੱਟਤਾ ਨਾਲ ਇਹ ਚੋਣਾਂ ਲੜੀਆਂ ਜਾਣਗੀਆਂ। ਇਸ ਮੌਕੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਕੁਲਵੰਤ ਸਿੰਘ ਸਿਆਣ ਬਲਾਕ ਪ੍ਰਧਾਨ ਬੀਸੀ ਵਿੰਗ, ਚੰਚਲ ਗਾਬਾ, ਮਾਨਟੂ ਪਹੂਜਾ, ਸਾਬਕਾ ਪ੍ਰਧਾਨ ਆੜਤੀਆ ਐਸੋਸੀਏਸ਼ਨ ਜਤਿੰਦਰ ਸਿੰਘ ਜੱਤੀ ਅਭੇਪੁਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਗਰਵਾਲ ਸਭਾ ਨਾਭਾ ਵਲੋਂ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਈ ਗਈ ਮਹਾਰਾਜਾ ਅਗਰਸੈਨ ਜੈਅੰਤੀ ਅਗਲੀ ਖ਼ਬਰ ਅਗਰੋਹਾਂ ਟਰਸੱਟ ਦੇ ਪ੍ਰਧਾਨ ਬਜਰੰਗ ਗਰਗ ਦਾ ਪਾਤੜਾਂ ਪੁੱਜਣ ’ਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।