ਪੰਜਾਬ ਦੀ ਹੋਂਦ ਬਚਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਸਾਥ ਦਿਓ-ਭਾਈ ਛੰਨਾ
ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-‘ਸਾਰੀਆਂ ਰਵਾਇਤੀ ਪਾਰਟੀਆਂ ਨੇ ਪੰਜਾਬੀਆਂ ਨਾਲ ਚੋਣ ਵਾਅਦੇ ਕਰਕੇ ਰਾਜ-ਭਾਗ ਮਾਣਿਆ ਹੈ ਪਰ ਉਨ੍ਹਾਂ ਨੇ ਪੰਜਾਬ ਦੇ ਮਸਲੇ ਹੱਲ ਕਰਨ ਦੀ ਬਜਾਏ ‘ਝੂਠ ਦੀਆਂ ਕਹਾਣੀਆਂ’ ਸੁਣਾ ਕੇ ਮੁੜ ਤੋਂ ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋ ਰਹੀਆਂ ਹਨ।’ ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਨੇ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਲਾਮਬੰਦ ਕੀਤਾ।
ਅਜੀਤ ਡੈਸਕ
12-10-2026