14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰੀ ਕਾਲਜ ਲੜਕੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਦੀ ਸਰਪ੍ਰਸਤੀ ਹੇਠ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਦੀ ਸਰਪ੍ਰਸਤੀ ਹੇਠ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਦਰਸ਼ਨੀ ਦਾ ਉਦਘਾਟਨ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਪੁਸਤਕਾਂ ਅਤੇ ਲਾਇਬ੍ਰੇਰੀ ਦਾ ਗਿਆਨ ਦੇ ਪਸਾਰ ਵਿਚ ਅਹਿਮ ਸਥਾਨ ਹੈ। ਪੁਸਤਕਾਂ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ, ਸਗੋਂ ਉਨ੍ਹਾਂ ਦੀ ਸੋਚਣ-ਸਮਝਣ ਦੀ ਸਮਰੱਥਾ ਤੇ ਬੌਧਿਕ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਪੁਸਤਕਾਂ ਪੜ੍ਹਨ ਦੀ ਆਦਤ ਵਿਕਸਿਤ ਕਰਨ ਤੇ ਲਾਇਬ੍ਰੇਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਆਪਣੀ ਪਸੰਦ ਤੇ ਅਕਾਦਮਿਕ ਲੋੜਾਂ ਅਨੁਸਾਰ ਪੁਸਤਕਾਂ ਦੀ ਚੋਣ ਕੀਤੀ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨਾ, ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨਾ ਤੇ ਸਾਹਿਤਕ ਤੇ ਬੌਧਿਕ ਰੁਚੀਆਂ ਨੂੰ ਪ੍ਰਫੁੱਲਤ ਕਰਨਾ ਸੀ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਰਣਜੀਤ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਹਰਪ੍ਰੀਤ ਕਥੂਰੀਆ, ਪ੍ਰੋ. ਪੰਕਜ ਕਪੂਰ, ਪ੍ਰੋ. ਗਗਨਦੀਪ ਕੌਰ, ਲਾਇਬ੍ਰੇਰੀਅਨ ਚਰਨਜੀਤ ਕੌਰ, ਲਾਇਬ੍ਰੇਰੀਅਨ ਡਾ. ਅਨਿਲ ਕੁਮਾਰ ਤੋਂ ਇਲਾਵਾ ਵਿਦਿਆਰਥਣਾਂ ਤੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪਿੰਡ ਜਮੀਤਗੜ੍ਹ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੈਂਕੜੇ ਨੌਜਵਾਨ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਲਬੀਰ ਗਿੱਲ ਯੂ. ਕੇ. ਨੇ ਕੀਤੀ ਮੁਲਾਕਾਤ ਘਨੌਰ ਦੇ ਵਿਕਾਸ ਬਾਰੇ ਹੋਈ ਅਹਿਮ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।