14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਜਮੀਤਗੜ੍ਹ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੈਂਕੜੇ ਨੌਜਵਾਨ ਭਾਜਪਾ ’ਚ ਸ਼ਾਮਿਲ

ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਜਮੀਤਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੈਂਕੜੇ ਨੌਜਵਾਨਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਭਾਜਪਾ ਆਗੂ ਵਿਕਾਸ ਸ਼ਰਮਾ ਨੇ ਕਿਹਾ ਕਿ ਪਿੰਡ ਜਮੀਤਗੜ੍ਹ ਤੋਂ ਉੱਠੀ ਇਹ ਲਹਿਰ ਸਿਰਫ ਇਕ ਪਿੰਡ ਦੀ ਨਹੀਂ, ਸਗੋਂ ਹਲਕਾ ਘਨੌਰ ਵਿਚ ਆ ਰਹੇ ਵੱਡੇ ਸਿਆਸੀ ਬਦਲਾਅ ਦੀ ਨਿਸ਼ਾਨੀ ਹੈ।

ਅਜੀਤ ਡੈਸਕ 14-10-2026
ਘਨੌਰ, 13 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਜਮੀਤਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੈਂਕੜੇ ਨੌਜਵਾਨਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਭਾਜਪਾ ਆਗੂ ਵਿਕਾਸ ਸ਼ਰਮਾ ਨੇ ਕਿਹਾ ਕਿ ਪਿੰਡ ਜਮੀਤਗੜ੍ਹ ਤੋਂ ਉੱਠੀ ਇਹ ਲਹਿਰ ਸਿਰਫ ਇਕ ਪਿੰਡ ਦੀ ਨਹੀਂ, ਸਗੋਂ ਹਲਕਾ ਘਨੌਰ ਵਿਚ ਆ ਰਹੇ ਵੱਡੇ ਸਿਆਸੀ ਬਦਲਾਅ ਦੀ ਨਿਸ਼ਾਨੀ ਹੈ। ਵਿਕਾਸ ਸ਼ਰਮਾ ਨੇ ਕਿਹਾ, “ਅੱਜ ਦਾ ਨੌਜਵਾਨ ਵਿਕਾਸ, ਰੁਜ਼ਗਾਰ, ਨਸ਼ਾ-ਮੁਕਤ ਪੰਜਾਬ ਅਤੇ ਮਜ਼ਬੂਤ ਭਵਿੱਖ ਦੀ ਰਾਜਨੀਤੀ ਨਾਲ ਖੜ੍ਹਾ ਹੈ। ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋ ਰਹੀ ਦੇਸ਼ ਦੀ ਤਰੱਕੀ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਹਲਕਾ ਘਨੌਰ ਦੇ ਲੋਕ ਹੁਣ ਇੱਥੇ ਕਮਲ ਦਾ ਫੁੱਲ ਖਿਲਾਉਣ ਲਈ ਉਤਾਵਲੇ ਹਨ। ਉਨ੍ਹਾਂ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਨਛੱਤਰ ਸਿੰਘ, ਸਾਹਿਬ ਸਿੰਘ, ਅਵਤਾਰ ਸਿੰਘ ਸ਼ੰਟੀ, ਪਰਵਿੰਦਰ ਸਿੰਘ, ਸੁਰੇਸ਼ ਕੁਮਾਰ, ਗੁਰਬਚਨ ਸਿੰਘ, ਡਿੰਪਲ ਸਿੰਘ, ਬੂਟਾ ਸਿੰਘ, ਅੰਗਰੇਜ਼ ਸਿੰਘ, ਅਮਰਜੀਤ ਸਿੰਘ, ਲਖਵੀਰ ਸਿੰਘ, ਰਾਜੇਸ਼ ਕੁਮਾਰ ਸੈਣੀ, ਕਮਲ ਕੁਮਾਰ, ਰੌਸ਼ਨ ਲਾਲ, ਨਾਇਬ ਸਿੰਘ, ਅਜੇ ਕੁਮਾਰ, ਮਦਨ ਲਾਲ, ਗੁਰਮੀਤ ਸਿੰਘ ਗੱਜੀ, ਵਿੱਕੀ ਵੈਲਡਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਲ ਸਨ। ਇਸ ਮੌਕੇ ਮੰਡਲ ਪ੍ਰਧਾਨ ਘਨੌਰ ਕਮਲਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਗੋਲਡੀ ਸ਼ਰਮਾ , ਅਮਨਦੀਪ ਸਿੰਘ ਭਿੰਡਰ, ਗੁਰਦਮਨ ਸਿੰਘ, ਭੁਪਿੰਦਰ ਸਿੰਘ ਸਮੇਤ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ­‘ ਆਪ’ ਦੀ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਸ਼ਮਸ਼ੇਰ ਸਿੰਘ ਚੌਧਰੀਮਾਜਰਾ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।