14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ

ਸਮਾਣਾ, 13 ਅਕਤੂਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨਾਂ ਅਤੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਭਾਈ ਰਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਟੀਮ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ।

ਅਜੀਤ ਡੈਸਕ 14-10-2026
ਸਮਾਣਾ, 13 ਅਕਤੂਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨਾਂ ਅਤੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਭਾਈ ਰਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਟੀਮ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ। ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਰਾਜਿੰਦਰ ਸਿੰਘ ਛੰਨਾਂ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਮੇਟੀਆਂ ਦੇ ਗਠਨ ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਿਚ ਵੀ ਮਦਦ ਮਿਲੇਗੀ। ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਭਾਈ ਰਾਜਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕ ਭਾਈ ਅੰਮਿ੍ਰਤਪਾਲ ਸਿੰਘ ਨੂੰ ਬਤੌਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਜਾਰੀ ਅਗਲੀ ਖ਼ਬਰ ਐਡਵੋਕੇਟ ਅਮਿਤ ਰਾਣਾ ਦੇ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।