14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਗੁਰਦਾਸ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਬੀ. ਐੱਸ.

ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 100 ਫ਼ੀਸਦੀ ਸਫ਼ਲਤਾ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਨਤੀਜੇ ਅਨੁਸਾਰ ਅਨੰਤਨੂਰ ਕੌਰ ਨੇ ਪਹਿਲਾ, ਮੁਸਕਾਨ ਅਤੇ ਕੋਮਲਪ੍ਰੀਤ ਕੌਰ ਨੇ ਦੂਜਾ ਅਤੇ ਅਵਲਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀ. ਐੱਸ. ਸੀ. ਦੇ ਹੋਰਨਾਂ ਵਿਦਿਆਰਥੀਆਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ, ਜਿਸ ’ਤੇ ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਕਾਲਜ ਡਾਇਰੈਕਟਰ ਅਮਰਜੀਤ ਕੌਰ ਬੱਲੂਆਣਾ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਫ਼ਲ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਉੱਚੀਆਂ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਕਾਲਜ ਦੀ ਪ੍ਰਿੰਸੀਪਲ ਡਾ. ਬਲਜੀਤ ਕੌਰ ਬੈਂਸ ਨੇ ਵਿਦਿਆਰਥਣਾਂ ਅਤੇ ਸਮੁੱਚੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਕਾਲਜ ਵਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਇੰਜ. ਦਮਨਪ੍ਰੀਤ ਸਿੰਘ, ਕਲਾਸ ਇੰਚਾਰਜ ਪ੍ਰੋ. ਸਿਵਾਨੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸ਼ਿੰਦਬੀਰ ਕੌਰ, ਪ੍ਰੋ. ਅਰੂਸੀ ਸ਼ਰਮਾ, ਪ੍ਰੋ. ਕੁਲਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਨਿਮਰਤਾ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਪਰਮਪ੍ਰੀਤ ਕੌਰ, ਪ੍ਰੋ. ਤਾਜਵੀਰ ਕੌਰ, ਪ੍ਰੋ. ਜਸਪ੍ਰੀਤ ਸਿੱਧੂ, ਪ੍ਰੋ. ਜਸਨੀਤ ਕੌਰ, ਪ੍ਰੋ. ਤਮੰਨਾ ਸ਼ਰਮਾ, ਐੱਸ.ਡੀ. ਨੰਦਾ, ਗੁਰਤੇਜ ਸਿੰਘ ਤੇ ਹਰਵਿੰਦਰ ਸਿੰਘ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।