14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ- ਬਿੱਟੂ ਚੱਠਾ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਇਸ ਮਾਮਲੇ ਵਿਚ ਜਵਾਬਦੇਹੀ ਦੀ ਮੰਗ ਕੀਤੀ।

ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਇਸ ਮਾਮਲੇ ਵਿਚ ਜਵਾਬਦੇਹੀ ਦੀ ਮੰਗ ਕੀਤੀ। ਬਿੱਟੂ ਚੱਠਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਅਸਲ ਪਰਖ ਜ਼ਮੀਨੀ ਪੱਧਰ ’ਤੇ ਹੋਣ ਵਾਲੀ ਕਾਰਵਾਈ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦੀ ਹੱਤਿਆ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਚਿੰਤਾ ਵਧਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਢੁੱਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਵੇ ਸੂਬਾ ਸਰਕਾਰ- ਟੌਹੜਾ ਅਗਲੀ ਖ਼ਬਰ ਸੂਬੇ ਦੀ ਅਮਨ ਕਾਨੂੰਨ ਸਥਿਤੀ ਬੇਹੱਦ ਖਰਾਬ- ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।