ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਰਛਪਾਲ ਸਿੰਘ ਜੌੜਾਮਾਜਰਾ, ਜਗਮੀਤ ਸਿੰਘ ਹਰਿਆਊ
ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ, ਨਸ਼ਿਆਂ ਵਿਰੁੱਧ ਮੁਹਿੰਮ ਠੁੱਸ- ਆਗੂ
ਸਮਾਣਾ, 14 ਅਕਤੂਬਰ (ਸਾਹਿਬ ਸਿੰਘ)- ਵੱਖ-ਵੱਖ ਜਾਰੀ ਬਿਆਨਾਂ ਵਿਚ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ, ਕਾਂਗਰਸ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਅਕਾਲੀ ਆਗੂ ਗੋਪਾਲ ਸ਼ਰਮਾ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ।
ਸਮਾਣਾ, 14 ਅਕਤੂਬਰ (ਸਾਹਿਬ ਸਿੰਘ)- ਵੱਖ-ਵੱਖ ਜਾਰੀ ਬਿਆਨਾਂ ਵਿਚ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ, ਕਾਂਗਰਸ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਅਕਾਲੀ ਆਗੂ ਗੋਪਾਲ ਸ਼ਰਮਾ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਅਨੁਸਾਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾਈ ਜਾ ਰਹੀ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਜੇਕਰ ਲੋਕ ਨਸ਼ਿਆਂ ਵਿਰੁੱਧ ਬੋਲਣ ਤੋਂ ਵੀ ਡਰਨ ਲੱਗ ਪੈਣ ਤਾਂ ਇਹ ਬੇਹੱਦ ਚਿੰਤਾਜਨਕ ਗੱਲ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਪ੍ਰਚਾਰ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਇਸ ਲਈ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਰੋਜ਼ਾਨਾ ਹੋ ਰਹੇ ਕਤਲਾਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਫ਼ਿਰੌਤੀਆਂ ਦੀਆਂ ਸ਼ਿਕਾਇਤਾਂ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।