15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੁਲੱਦੀ ਤੇ ਸਰੈਣ ਦਾਸ ਕਾਲੋਨੀ ਤੋਂ ਦੋ ਬੱਸਾਂ ਰਵਾਨਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਾਭਾ, 14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਾਭਾ ਦੇ ਪਿੰਡ ਦੁਲੱਦੀ ਅਤੇ ਸਰੈਣ ਦਾਸ ਕਾਲੋਨੀ, ਚੌਧਰੀ ਮਾਜਰਾ ਪੁੱਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ’ਤੇ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 15-10-2026
ਨਾਭਾ, 14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਾਭਾ ਦੇ ਪਿੰਡ ਦੁਲੱਦੀ ਅਤੇ ਸਰੈਣ ਦਾਸ ਕਾਲੋਨੀ, ਚੌਧਰੀ ਮਾਜਰਾ ਪੁੱਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ’ਤੇ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਤਾਂ ਜੋ ਸ਼ਰਧਾਲੂ ਸ਼ਰਧਾ ਅਤੇ ਸਤਿਕਾਰ ਨਾਲ ਆਪਣੀ ਧਾਰਮਿਕ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸਰਾਹੁਣਯੋਗ ਹੈ ਕਿਉਂ ਜੋ ਇਸ ਯਾਤਰਾ ਦੇ ਜਰੀਏ ਹਰ ਵਿਅਕਤੀ ਆਪਣੀ ਆਸਥਾ ਮੁਤਾਬਿਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦਾ ਹੈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ, ਸਿਮਰਨ ਅੜਕ ਚੋਹਾਨ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁਖ ਖਹਿਰਾ, ਰਣਜੀਤ ਸਿੰਘ ਜੱਜ ਸਰਪੰਚ, ਕ੍ਰਿਸ਼ਨ ਧਰਮਸੋਤ, ਜੋਰਾ ਸਿੰਘ, ਹਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਸ਼ਰਧਾਲੂ ਮੌਜੂਦ ਸਨ ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਬੱਸ ’ਚ ਦਿਲ ਦਾ ਦੌਰਾ ਪੈਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੀਤਾ ਭਵਨ ਵਿਖੇ ਰਾਮ ਲੀਲ੍ਹਾ ਦੌਰਾਨ ਸੀਤਾ ਸਵੰਬਰ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।