17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਆਪ’ ਆਗੂ ਤੇ ਵਰਕਰਾਂ ਨੇ ਸਾਥੀਆਂ ਸਮੇਤ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦਾ ਫੜਿਆ ਪੱਲਾ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਇਲਾਕਾ ਏਕਤਾ ਵਿਹਾਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਕਈ ਪ੍ਰਮੁੱਖ ਆਗੂ ਤੇ ਸਰਗਰਮ ਵਰਕਰ ‘ਆਪ’ ਨੂੰ ਅਲਵਿਦਾ ਆਖ ਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਅਜੀਤ ਡੈਸਕ 17-10-2026
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਇਲਾਕਾ ਏਕਤਾ ਵਿਹਾਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਕਈ ਪ੍ਰਮੁੱਖ ਆਗੂ ਤੇ ਸਰਗਰਮ ਵਰਕਰ ‘ਆਪ’ ਨੂੰ ਅਲਵਿਦਾ ਆਖ ਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕਮਲ ਠਾਕੁਰ (ਮੁੱਖ), ਸੋਨਾ ਠਾਕੁਰ, ਵਿਜੇ ਗਰਗ, ਮਨਿੰਦਰ ਸਿੰਘ, ਚੰਢੋਕ, ਸੂਰੀ, ਰਵਨੀਤ ਕੌਰ, ਕਮਲ ਕੌਰ ਅਤੇ ਗੁਰਜਪ ਸਿੰਘ ਸਮੇਤ ਕਈ ਸਾਥੀਆਂ ਨੇ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਕਾਂਗਰਸ ਵਿਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਸਨ ਅਤੇ ਕਾਂਗਰਸ ਪਾਰਟੀ ਦੀ ਵਿਕਾਸ ਪੱਖੀ ਸੋਚ ਤੇ ਲੋਕ-ਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਏਕਤਾ ਵਿਹਾਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਦੀਆਂ ਇਤਿਹਾਸਕ ਪੈੜਾ ਸ਼ੰਘਰਸ਼ਮਈ- ਪ੍ਰੋ. ਬੰਡੂਗਰ ਅਗਲੀ ਖ਼ਬਰ ਦਰਸ਼ਨ ਸਿੰਘ ਸਿੱਧੂ ਦੀ ਅਗਵਾਈ ’ਚ ਨਨੇਹੜਾ ਦੇ ਨੌਜਵਾਨਾਂ ਨੇ ਮੋਮਬੱਤੀ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।