ਪਰਮਜੀਤ ਸਿੰਘ ਕੈਂਥ ਵਲੋਂ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਨਾਭਾ ਦੇ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਅਤੇ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰਨ ਨੂੰ ਮਜਬੂਰ ਹਨ।
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਨਾਭਾ ਦੇ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਅਤੇ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰਨ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕੱਚੇ ਅਤੇ ਖਸਤਾ ਹਾਲਤ ਮਕਾਨਾਂ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ, ਸਫ਼ਾਈ, ਸਿਹਤ ਸਹੂਲਤਾਂ, ਰੁਜ਼ਗਾਰ, ਮਜ਼ਦੂਰਾਂ ਦੇ ਹੱਕਾਂ ਅਤੇ ਸ਼ਮਸ਼ਾਨਘਾਟਾਂ ਵਿਚ ਸ਼ੈੱਡਾਂ ਦੀ ਘਾਟ ਵਰਗੇ ਮੁੱਦਿਆਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਨਾਭਾ ਦੇ ਪਿੰਡ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗ਼ਰੀਬਾਂ ਤੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਵਿਚ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਲੋਕਾਂ ਦੇ ਮਸਲੇ ਉਨ੍ਹਾਂ ਅਧਿਕਾਰੀਆਂ ਅਤੇ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ ਤੇ ਸਮਾਂਬੱਧ ਹੱਲ ਦੀ ਮੰਗ ਕਰੇਗੀ। ਇਸ ਮੌਕੇ ਚਮਕੌਰ ਸਿੰਘ ਅਗੌਲ, ਮੇਜਰ ਸਿੰਘ ਰਣਜੀਤਗੜ੍ਹ, ਭਗਵੰਤ ਸਿੰਘ ਰਾਮਗੜ੍ਹੀਆ, ਜੋਰਾ ਸਿੰਘ ਕੌਲ, ਰਣਜੀਤ ਰਾਣਾ, ਮਨਦੀਪ ਸਿੰਘ ਦੰਦਰਾਲਾ, ਪਿ੍ਤਪਾਲ ਸਿੰਘ ਮੋਹਲਗਵਾਰਾ, ਗੁਰਜੰਟ ਸਿੰਘ ਬਿਰਧਨੋ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।