18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੂਬੇ ਦੀ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ-ਧਰਮਸੋਤ

ਭਾਦਸੋਂ, 17 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਾਦਸੋਂ ਵਿਖੇ ਲਗਾਏ ਰੋਸ ਧਰਨੇ ’ਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਦਤਰ ਹੋ ਚੁੱਕੇ ਹਾਲਾਤਾਂ ਨੂੰ ਵੇਖ ਕੇ ਇੰਝ ਜਾਪਦਾ ਹੈ ਕਿ ਸੂਬੇ ਵਿਚ ਗਵਰਨਰ ਰਾਜ ਲਗਾਉਣ ਦੀ ਸਥਿਤੀ ਬਣ ਗਈ ਹੈ।

ਅਜੀਤ ਡੈਸਕ 18-10-2026
ਭਾਦਸੋਂ, 17 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਾਦਸੋਂ ਵਿਖੇ ਲਗਾਏ ਰੋਸ ਧਰਨੇ ’ਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਦਤਰ ਹੋ ਚੁੱਕੇ ਹਾਲਾਤਾਂ ਨੂੰ ਵੇਖ ਕੇ ਇੰਝ ਜਾਪਦਾ ਹੈ ਕਿ ਸੂਬੇ ਵਿਚ ਗਵਰਨਰ ਰਾਜ ਲਗਾਉਣ ਦੀ ਸਥਿਤੀ ਬਣ ਗਈ ਹੈ। ਨਸ਼ਿਆਂ ਦੇ ਸੁਦਾਗਰ ਸ਼ਰੇਆਮ ਨਸ਼ਾ ਤਸਕਰੀ ਕਰ ਰਹੇ ਹਨ, ਜੇਕਰ ਕੋਈ ਪਰਵਿੰਦਰ ਸਿੰਘ ਝੋਟੇ ਵਰਗਾ ਨਸ਼ਿਆਂ ਰੋਕਣ ਲਈ ਅੱਗੇ ਆਉਂਦਾ ਹੈ ਤਾਂ ਉਸਦੀ ਹੱਤਿਆ ਕਰ ਦਿੱਤੀ ਜਾਂਦੀ ਹੈ। ਧਰਮਸੋਤ ਨੇ ਕਿਹਾ ਕਿ ਦਿਨ ਦਿਹਾੜੇ ਕਤਲੋਗਾਰਤ ਦੀਆਂ ਘਟਨਾਵਾਂ ਹੋ ਰਹੀਆਂ ਹਨ, ਪ੍ਰਸ਼ਾਸਨ ਚੁੱਪੀ ਧਾਰੀ ਬੈਠਾ ਹੈ ਪਰ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ਼ਤਿਹਾਰਬਾਜੀ ਕਰਕੇ ਆਪਣੇ ਸੋਹਲੇ ਗਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਾਤੀਵਾਲ, ਸਾਬਕਾ ਪ੍ਰਧਾਨ ਚੂਨੀ ਲਾਲ, ਦਿਲਵਰ ਸਿੰਘ ਕਨਸੂਹਾ ਬਲਾਕ ਸੰਮਤੀ ਮੈਂਬਰ, ਸੁਖਜੀਵਨ ਭੋਲਾ ਸਰਕਲਾ ਸ਼ਹਿਰੀ ਪ੍ਰਧਾਨ, ਕਰਮ ਸਿੰਘ ਮਾਂਗੇਵਾਲ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਗੁਰਬਚਨ ਸਿੰਘ ਮਟੋਰੜਾ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਬੋਰਡ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਸਬੰਧ ’ਚ ਵਿੱਢੇ ਸੰਘਰਸ਼ ਦਾ ਕਾਂਗਰਸ ਕਰੇਗੀ ਸਮਰਥਨ-ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।