ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸੀ.ਬੀ.ਐਸ.ਈ. ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਤੇ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀ.ਬੀ.ਐਸ.ਈ. ਨੈਸ਼ਨਲ ਅਥਲੈਟਿਕਸ ਮੀਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਗਾਜ਼ ਹੋਇਆ। ਮੁੱਖ ਮਹਿਮਾਨ ਦੇ ਤੌਰ ’ਤੇ ਡਾ. ਜਗਦੀਪ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੁਸ਼ਪਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਡਾ. ਰਾਜਦੀਪ ਸਿੰਘ ਨੇ ਉਚੇਚੇ ਤੌਰ ’ਤੇ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਸੀ.ਬੀ.ਐਸ.ਈ. ਨੈਸ਼ਨਲ ਅਥਲੈਟਿਕਸ ਮੀਟ ਵਿਚ 28 ਸਟੇਟਾਂ ਦੇ 4500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਜਿਸ ਵਿਚ 850 ਖਿਡਾਰੀ ਇੰਟਰਨੈਸ਼ਨਲ ਸੀ.ਬੀ.ਐਸ.ਈ. ਸਕੂਲਾਂ ਦੇ ਹਨ। ਇਸ ਵਿਚ ਬਹਿਰੀਨ, ਦੋਹਾ, ਕਤਰ, ਦੁਬਈ, ਸਾਉਦੀ ਅਰਬ, ਕੁਵੈਤ, ਓਮਾਨ ਦੇਸ਼ਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਟੂਰਨਾਮੈਂਟ ਦੇ ਅਬਜਰਵਰ ਸੰਜੇ ਚੌਹਾਨ, ਟੈਕਨੀਕਲ ਡੈਲੀਗੇਟਸ ਸਰਬਜੀਤ ਸਿੰਘ, ਸੁਨੀਤਾ ਰਾਏ, ਡਾਕਟਰ ਰਾਜਦੀਪ ਸਿੰਘ, ਰਾਜੇਸ਼ ਪੰਜੋਲਾ, ਫੁਲੇਲ ਸਿੰਘ, ਸੁਖਚਰਨ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਰੁਪਿੰਦਰ ਸਿੰਘ ਮੌਜੂਦ ਰਹੇ । ਇਸ ਮੌਕੇ ਅਮਰਪ੍ਰੀਤ ਸਿੰਘ, ਸਕੂਲ ਟਰੱਸਟੀ ਕੁਨਾਲ ਅਗਰਵਾਲ, ਅਮਨਿੰਦਰ ਸਿੰਘ ਬਾਬਾ, ਹਰੀਸ਼ ਸਿੰਘ ਰਾਵਤ, ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ, ਅਮਨਦੀਪ ਕੌਰ, ਹਰਪ੍ਰੀਤ ਕੌਰ, ਨਵਦੀਪ ਕੌਰ, ਗੁਰਨਾਮ ਕੌਰ, ਸਤਵਿੰਦਰ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਨਿਰਭੈ ਸਿੰਘ ਟੌਹੜਾ, ਬਿਕਰਮ ਠਾਕੁਰ, ਦੀਪਇੰਦਰ ਸਿੰਘ, ਮਨਪ੍ਰੀਤ ਸਿੰਘ, ਸ਼ੁਭਮ ਕੁਮਾਰ, ਗੁਰਜੀਤ ਸਿੰਘ, ਸੁਰਿੰਦਰਪਾਲ ਸਿੰਘ ਐਸ.ਪੀ., ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।