18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ, ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ-ਸੰਧੂ

ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਗਠਨਾਤਮਕ ਸਰਗਰਮੀਆਂ ਵਿਚ ਸ਼ਾਮਲ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਦਲਾਅ ਦੀ ਉਮੀਦ ਸੀ, ਪਰ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਦਾ ਫੈਲਾਅ, ਕਾਨੂੰਨ-ਵਿਵਸਥਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਰਕਾਰ ਲਈ ਗੰਭੀਰ ਚੁਣੌਤੀਆਂ ਬਣੀਆਂ ਹੋਈਆਂ ਹਨ।

ਸਮਾਣਾ ਕਾਂਗਰਸ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਾਹਿਬ ਸਿੰਘ 18-10-2026
ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਗਠਨਾਤਮਕ ਸਰਗਰਮੀਆਂ ਵਿਚ ਸ਼ਾਮਲ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਦਲਾਅ ਦੀ ਉਮੀਦ ਸੀ, ਪਰ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਦਾ ਫੈਲਾਅ, ਕਾਨੂੰਨ-ਵਿਵਸਥਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਰਕਾਰ ਲਈ ਗੰਭੀਰ ਚੁਣੌਤੀਆਂ ਬਣੀਆਂ ਹੋਈਆਂ ਹਨ। ਸਮਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧੂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਲੋਕਾਂ ਵਿਚ ਨਿਰਾਸ਼ਾ ਪੈਦਾ ਕਰ ਰਿਹਾ ਹੈ। ਉਨ੍ਹਾਂ ਮੁਤਾਬਕ ਸਿਹਤ ਤੇ ਸਿੱਖਿਆ ਸੇਵਾਵਾਂ ਦੀ ਗੁਣਵੱਤਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਬਾਰੇ ਵੀ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਨਤੀਜੇ ਦੇਣਾ ਹੈ। ਸੰਧੂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣਗੇ।
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਤੇ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਨੇ ਡਰ ਦਾ ਮਾਹੌਲ ਬਣਾਇਆ– ਐਡਵੋਕੇਟ ਯਾਦਵਿੰਦਰ ਪਾਲ ਸਿੰਘ ਅਗਲੀ ਖ਼ਬਰ ਸੀਨੀਅਰ ਆਗੂ ਬਰਿੰਦਰ ਬਿੱਟੂ ਬਣੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।