ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕੰਮਕਾਜ ਠੱਪ ਰੱਖ ਕੇ ਕੀਤੀ ਹੜਤਾਲ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਵਕੀਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਅਦਾਲਤੀ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹਾਈ ਕੋਰਟ ਦੀ ਤਰਜ਼ ’ਤੇ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿਚ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲ ਸਾਹਿਬਾਨਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਹੈ।
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਵਕੀਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਅਦਾਲਤੀ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹਾਈ ਕੋਰਟ ਦੀ ਤਰਜ਼ ’ਤੇ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿਚ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲ ਸਾਹਿਬਾਨਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਹੈ। ਉਨ੍ਹਾਂ ਇਸ ਹੜਤਾਲ ਦਾ ਸਮਰਥਨ ਕਰਨ ਵਾਲੇ ਸਮੂਹ ਵਕੀਲ ਸਾਹਿਬਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਐਡਵੋਕੇਟ ਸੰਦੀਪ ਵਰਮਾ ਸੈਕਟਰੀ, ਰਚਿਤ ਸਿੰਗਲਾ ਖ਼ਜ਼ਾਨਚੀ, ਗਗਨਦੀਪ ਸਿੰਘ ਧੀਮਾਨ ਜੁਆਇੰਟ ਸਕੱਤਰ, ਮਨਜੀਤ ਸਿੰਘ, ਹੈਪੀ ਖਹਿਰਾ, ਹਰਸ਼ ਧੀਰ, ਕੇਸਰ ਸਿੰਘ, ਬਲਜਿੰਦਰ ਸਿੰਘ, ਕਰਨ ਵਡੇਰਾ, ਜਤਿੰਦਰ ਸਿੰਘ ਪੇਸ਼ੀ, ਭਾਰਤ ਭੂਸ਼ਣ ਸ਼ਰਮਾ, ਗੁਰਦੇਵ ਸਿੰਘ ਸੋਹਲ, ਭਵਪਨੀਤ ਸਿੰਘ ਰੰਗੀ, ਨਰਿੰਦਰ ਸਿੰਘ ਟਿਵਾਣਾ, ਅਮਨ ਸੂਦ, ਪ੍ਰਿਤਪਾਲ ਸਿੰਘ, ਜਗਵਿੰਦਰ ਸਿੰਘ ਸਮੇਤ ਹੋਰ ਵਕੀਲ ਸਾਹਿਬਾਨ ਵੀ ਹਾਜ਼ਰ ਸਨ।