ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ
ਡਕਾਲਾ, 17 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਯੂਥ ਆਗੂ ਅੰਮ੍ਰਿਤਪਾਲ ਸਿੰਘ ਭੈਣੀ ਦੀ ਅਗਵਾਈ ਹੇਠ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਵੀ ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਕਰਵਾਈ, ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਡਕਾਲਾ, 17 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਯੂਥ ਆਗੂ ਅੰਮ੍ਰਿਤਪਾਲ ਸਿੰਘ ਭੈਣੀ ਦੀ ਅਗਵਾਈ ਹੇਠ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਵੀ ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਕਰਵਾਈ, ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦਾ ਪਹਿਲਾ ਮੈਚ ਡਕਾਲਾ ਅਤੇ ਜੱਸੋਵਾਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਵੱਲੋਂ ਜੇਤੂ ਟੀਮਾਂ ਨੂੰ ਹੌਸਲਾ ਦੇਣ ਲਈ ਨਕਦ ਇਨਾਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 7100 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 2100 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਭੈਣੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਉਨ੍ਹਾ। ਇਸ ਮੌਕੇ ਗੁਰੀ ਗਰਚਾ , ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਕਾ, ਰਵਿੰਦਰ ਸਿੰਘ, ਜਗਤਾਰ ਸਿੰਘ ਢੀਂਡਸਾ ਤੇ ਹਰਜੀਤ ਸਿੰਘ ਢੀਂਡਸਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।