20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਥਾਣਾ ਸਨੌਰ ਵਿਖੇ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਲਿਆ

ਸਨੌਰ, 19 ਅਕਤੂਬਰ (ਸੋਖਲ)- ਥਾਣਾ ਸਨੌਰ ਨੂੰ ਨਵੇਂ ਥਾਣਾ ਮੁਖੀ ਗੁਰਮੁੱਖ ਸਿੰਘ ਮਿਲੇ ਹਨ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ।

ਅਜੀਤ ਡੈਸਕ 20-10-2026
ਸਨੌਰ, 19 ਅਕਤੂਬਰ (ਸੋਖਲ)- ਥਾਣਾ ਸਨੌਰ ਨੂੰ ਨਵੇਂ ਥਾਣਾ ਮੁਖੀ ਗੁਰਮੁੱਖ ਸਿੰਘ ਮਿਲੇ ਹਨ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਨੂੰ ਅਜਿਹੇ ਕੰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਸ਼ਿਆਂ ਦੀ ਸਮੱਸਿਆ ਨੌਜਵਾਨ ਪੀੜ੍ਹੀ ਅਤੇ ਸਮਾਜ ਲਈ ਗੰਭੀਰ ਚੁਣੌਤੀ ਹੈ, ਜਿਸ ਨੂੰ ਰੋਕਣ ਲਈ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ। ਨਵੇਂ ਥਾਣਾ ਮੁਖੀ ਦੀ ਇਸ ਚੇਤਾਵਨੀ ਨਾਲ ਇਲਾਕੇ ਵਿਚ ਨਸ਼ਿਆਂ ਵਿਰੁੱਧ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਬਿਆਨ ਤੋਂ ਇਹ ਸੰਦੇਸ਼ ਮਿਲਦਾ ਹੈ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣਾ ਪੁਲਿਸ ਦੀਆਂ ਤਰਜੀਹਾਂ ਵਿਚ ਸ਼ਾਮਲ ਰਹੇਗਾ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਹੈ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਾਂਝੇ ਯਤਨ ਕੀਤੇ ਜਾ ਸਕਣ।
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਅਧਿਆਪਕ 21 ਨੂੰ ਲੈਣਗੇ ਸਮੂਹਿਕ ਛੁੱਟੀ ਡੀ.ਸੀ. ਦਫਤਰ ਪਟਿਆਲਾ ਵਿਖੇ ਸਾਂਝੇ ਰੋਸ ਪ੍ਰਦਰਸ਼ਨ ਵਿਚ ਕ... ਅਗਲੀ ਖ਼ਬਰ ਰਾਮ ਲੀਲਾ ਦੇ ਨੌਵੇਂ ਦਿਨ ਸੰਦੀਪ ਸਿੰਗਲਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।