20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਟਿਆਲਾ ਜ਼ਿਲ੍ਹੇ ਦੇ ਅਧਿਆਪਕ 21 ਨੂੰ ਲੈਣਗੇ ਸਮੂਹਿਕ ਛੁੱਟੀ ਡੀ.ਸੀ. ਦਫਤਰ ਪਟਿਆਲਾ ਵਿਖੇ ਸਾਂਝੇ ਰੋਸ ਪ੍ਰਦਰਸ਼ਨ ਵਿਚ ਕੀਤੀ ਜਾਵੇਗੀ ਸ਼ਮੂਲੀਅਤ

ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਭਰ ਵਿਚ 21-22 ਅਕਤੂਬਰ ਨੂੰ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦੇ ਸੱਦੇ ਅਨੁਸਾਰ, ਪਟਿਆਲੇ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 21 ਅਕਤੂਬਰ ਲਈ ਸਮੂਹਿਕ ਛੁੱਟੀ ਦਾ ਨੋਟਿਸ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸਿੰਘ ਸ਼ਰਮਾ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ (ਡੀ. ਐਸ.

ਅਜੀਤ ਡੈਸਕ 20-10-2026
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਭਰ ਵਿਚ 21-22 ਅਕਤੂਬਰ ਨੂੰ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦੇ ਸੱਦੇ ਅਨੁਸਾਰ, ਪਟਿਆਲੇ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 21 ਅਕਤੂਬਰ ਲਈ ਸਮੂਹਿਕ ਛੁੱਟੀ ਦਾ ਨੋਟਿਸ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸਿੰਘ ਸ਼ਰਮਾ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ (ਡੀ.ਐਸ.ਈ.) ਪੰਜਾਬ ਨੂੰ ਭੇਜਿਆ ਗਿਆ ਹੈ। ਇਸ ਮੌਕੇ ਦੱਸਿਆ ਗਿਆ 21 ਅਕਤੂਬਰ ਨੂੰ ਸਰਕਾਰੀ ਸਕੂਲਾਂ ਦੇ ਸਾਰੇ ਸਟਾਫ਼ ਵਲੋਂ ਸਮੂਹਿਕ ਰੂਪ ਵਿਚ ਛੁੱਟੀ ਲੈ ਕੇ, ਮਿੰਨੀ ਸਕੱਤਰੇਤ ਪਟਿਆਲਾ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰ ਜੱਥੇਬੰਦੀਆਂ ਦੇ ਸਾਂਝੇ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਿਆ ਜਾਵੇਗਾ। ਇਸ ਮੌਕੇ ਆਗੂ ਵਿਕਰਮ ਦੇਵ ਸਿੰਘ, ਜਸਵਿੰਦਰ ਸਿੰਘ ਸਮਾਣਾ, ਮਨੋਜ ਘਈ, ਅਮਨਿੰਦਰ ਸਿੰਘ ਬਾਬਾ, ਸੁਖਪਾਲ ਸਿੰਘ, ਪਰਮਵੀਰ ਸਿੰਘ, ਤਲਵਿੰਦਰ ਸਿੰਘ ਖਰੌੜ, ਪਰਮਜੀਤ ਸਿੰਘ ਤੇ ਰਾਮ ਸ਼ਰਨ ਅਲੌਹਰਾਂ ਨੇ ਦੱਸਿਆ ਕਿ ਵੱਖ-ਵੱਖ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਖ਼ਿਲਾਫ਼ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਅਧਿਆਪਕ ਵੀ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਨਗੇ। ਇਸ ਮੌਕੇ ਅਤਿੰਦਰ ਪਾਲ ਘੱਗਾ, ਕਮਲ ਨੈਣ, ਗੁਰਜੀਤ ਸਿੰਘ, ਪਰਵੀਨ ਸ਼ਰਮਾ ਜਗਜੀਤ ਸਿੰਘ, ਜਰਨੈਲ ਸਿੰਘ, ਜਗਦੀਪ ਸਿੰਘ, ਰਵਿੰਦਰ ਕੰਬੋਜ, ਕੁਲਵਿੰਦਰ ਸਿੰਘ ਬਰਸਟ, ਜਸਵਿੰਦਰ ਬਾਤਿਸ਼, ਦੀਦਾਰ ਸਿੰਘ, ਨਿਰਭੈ ਸਿੰਘ, ਅਤੇ ਅਮਰਿੰਦਰ ਸਿੰਘ ਤਰਖੇੜੀ, ਵਰਿੰਦਰ ਸਨੌਰ, ਅਸ਼ਵਨੀ ਬਾਂਸਲ ਵਰਿੰਦਰ ਸਿੰਘ ਸ਼ਾਮਿਲ ਰਹੇ।
ਪਿਛਲੀ ਖ਼ਬਰ ਇੰਦਰਜੀਤ ਸਿੰਘ ਸੰਧੂ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਥਾਣਾ ਸਨੌਰ ਵਿਖੇ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।