22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਰਕਾਰੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੇ ਜਾ ਰਹੇ ਇਸ ਸੰਘਰਸ਼ ਨਾਲ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਅਜੀਤ ਡੈਸਕ 22-10-2026
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੇ ਜਾ ਰਹੇ ਇਸ ਸੰਘਰਸ਼ ਨਾਲ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੁਲਾਜ਼ਮ ਜਥੇਬੰਦੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ (ਡੀ. ਏ.) ਦੇ 18 ਫ਼ੀਸਦੀ ਬਕਾਏ ਜਾਰੀ ਕਰਨਾ, ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਸਾਰੇ ਮੁਲਾਜ਼ਮਾਂ ਨੂੰ ਦੇਣਾ ਅਤੇ ਤਨਖ਼ਾਹਾਂ ਦੀਆਂ ਕਮੀਆਂ ਦੂਰ ਕਰਨਾ ਸ਼ਾਮਲ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਮੀਟਿੰਗਾਂ ਅਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਾ ਨਿਕਲਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਆਗੂਆਂ ਨੂੰ ਬਰਫੀ਼ ਖੁਆ ਕੇ ਧੋਖਾ ਕੀਤਾ ਹੈ।
ਪਿਛਲੀ ਖ਼ਬਰ ਹਲਕਾ ਸਨੌਰ ’ਚ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਤੇਜ਼ ਅਮਨ ਢੋਟ ਦੇ ਦਫ਼ਤਰ ’ਚ ਲੋਕਾਂ ਦੀ ਆਮਦ ਵਧੀ- ਰੋਹਿਤ ਕੌਸ਼ਲ ਅਗਲੀ ਖ਼ਬਰ ਹਰ ਗੁਰਸਿੱਖ ਨੂੰ ਸ਼ਬਦ ਗੁਰੂ ਲੜ ਲੱਗ ਅੰਮ੍ਰਿਤ ਵੇਲਾ ਜ਼ਰੂਰ ਸੰਭਾਲਣਾ ਚਾਹੀਦਾ ਹੈ - ਭਾਈ ਗੁਰਸ਼ਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।