23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਤੇ ਸਕੂਟਰੀ ਚੋਰੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)- ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ’ਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਸ਼ਹਿਰ ’ਚ ਵੱਖ-ਵੱਖ ਥਾਵਾਂ ਤੋਂ ਇਕ ਮੋਟਰਸਾਈਕਲ ਤੇ ਸਕੂਟਰੀ ਚੋਰੀ ਹੋ ਗਈ ਹੈ।

ਅਜੀਤ ਡੈਸਕ 23-10-2026
ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)- ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ’ਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਸ਼ਹਿਰ ’ਚ ਵੱਖ-ਵੱਖ ਥਾਵਾਂ ਤੋਂ ਇਕ ਮੋਟਰਸਾਈਕਲ ਤੇ ਸਕੂਟਰੀ ਚੋਰੀ ਹੋ ਗਈ ਹੈ। ਸਿਵਲ ਲਾਈਨ ਪੁਲਿਸ ਕੋਲ ਕਮਲਦੀਪ ਸਿੰਘ ਵਾਸੀ ਪਾਤੜਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 1 5 ਅਕਤੂਬਰ ਨੂੰ ਆਪਣਾ ਮੋਟਰਸਾਈਕਲ ਸਪਲੈਂਡਰ ਰਜਿੰਦਰਾ ਹਸਪਤਾਲ ਦੀ ਪਾਰਕਿੰਗ ’ਚ ਖੜ੍ਹਾ ਕੀਤਾ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ। ਇਸੇ ਤਰ੍ਹਾਂ ਸੰਦੀਪ ਕੌਸ਼ਲ ਵਾਸੀ ਪਟਿਆਲਾ ਨੇ ਆਪਣੀ ਸਕੂਟਰੀ ਅਮਰ ਹਸਪਤਾਲ ਦੇ ਬਾਹਰ ਖੜ੍ਹੀ ਕੀਤੀ ਸੀ ਤੇ ਜਦੋਂ ਆ ਕੇ ਦੇਖਿਆ ਤਾਂ ਸਕੂਟਰੀ ਉੱਥੋਂ ਗ਼ਾਇਬ ਸੀ। ਪੁਲਿਸ ਨੇ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ ਅਗਲੀ ਖ਼ਬਰ ਪੰਜਾਬ ’ਚ ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।