23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੁਰਜੀਤ ਸਿੰਘ ਰੱਖੜਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਖੇੜੀ ਫੱਤਣ ਦੇ ਲਾਭਪਾਤਰੀਆਂ ਨੂੰ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼

ਸਮਾਣਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)- ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਮਾਨ ਸਰਕਾਰ ਦੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਖੇੜੀ ਫੱਤਣ ਵਿਖੇ ਸਮਾਗਮ ਦੌਰਾਨ 193 ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ.

ਅਜੀਤ ਡੈਸਕ 23-10-2026
ਸਮਾਣਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)- ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਮਾਨ ਸਰਕਾਰ ਦੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਖੇੜੀ ਫੱਤਣ ਵਿਖੇ ਸਮਾਗਮ ਦੌਰਾਨ 193 ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮੁੱਖ ਮਕਸਦ ਪਿੰਡਾਂ ਤੇ ਸ਼ਹਿਰਾਂ ਵਿਚ ਲਾਲ ਲਕੀਰ ਦੇ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣਾ ਹੈ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮਾਨ ਸਰਕਾਰ ਤੇ ਸ. ਰੱਖੜਾ ਦਾ ਧੰਨਵਾਦ ਕੀਤਾ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਦਸਤਾਵੇਜ਼ ਮਿਲਣ ਨਾਲ ਹੁਣ ਉਨ੍ਹਾਂ ਨੂੰ ਆਪਣੇ ਘਰਾਂ ਦਾ ਪੱਕਾ ਮਾਲਕੀ ਹੱਕ ਮਿਲ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਮਨਜੀਤ ਕੌਰ, ਸੁਖਦੇਵ ਸਿੰਘ, ਸਰਪੰਚ ਸਿਮਰਜੀਤ ਕੌਰ, ਪੰਚ ਦਲੇਰ ਸਿੰਘ, ਪੰਚ ਗੁਰਧਿਆਨ ਸਿੰਘ, ਪੰਚ ਸਮਸ਼ੇਰ ਸਿੰਘ, ਪੰਚ ਗੁਰਜਿੰਦਰ ਕੌਰ, ਪੰਚ ਜਗਦੀਸ਼ ਕੌਰ, ਮਾਲਕ ਸਿੰਘ, ਹੁਸ਼ਿਆਰ ਸਿੰਘ, ਪ੍ਰਗਟ ਸਿੰਘ, ਸੁਖਜਿੰਦਰ ਸਿੰਘ, ਸਤਨਾਮ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਜਾਂਚ ਤੇ ਸੋਧ ਲਈ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।