ਵੋਟਰ ਸੂਚੀਆਂ ਦੀ ਜਾਂਚ ਤੇ ਸੋਧ ਲਈ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ
ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ 2026 ਨੂੰ ਸ਼ਾਮ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਤੇ ਵੋਟਰਾਂ ਨੂੰ ਵੋਟਰ ਸੂਚੀਆਂ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣਗੇ।
ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ 2026 ਨੂੰ ਸ਼ਾਮ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਤੇ ਵੋਟਰਾਂ ਨੂੰ ਵੋਟਰ ਸੂਚੀਆਂ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ 19 ਅਕਤੂਬਰ 2026 ਤੋਂ ਵੋਟਰਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਹੈਲਪ ਡੈਸਕਾਂ ’ਤੇ ਪਹੁੰਚ ਕੇ ਜਾਂ ਵੋਟਰ ਹੈਲਪਲਾਈਨ ਨੰਬਰ 1950 ’ਤੇ ਕਾਲ ਕਰਕੇ ਅੰਤਿਮ ਪ੍ਰਕਾਸ਼ਿਤ SIR-2026 ਵੋਟਰ ਸੂਚੀ ਵਿਚ ਆਪਣਾ ਨਾਂਅ ਤੇ ਹੋਰ ਵੇਰਵੇ ਚੈੱਕ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਅੰਤਿਮ ਵੋਟਰ ਸੂਚੀ ਵਿਚ ਕਿਸੇ ਯੋਗ ਵਿਅਕਤੀ ਦਾ ਨਾਂਅ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ। ਇਸੇ ਤਰ੍ਹਾਂ, ਜੇਕਰ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕੋਈ ਗ਼ਲਤੀ ਹੈ ਜਾਂ ਵੋਟਰ ਆਪਣੀ ਰਿਹਾਇਸ਼ ਇਕ ਖੇਤਰ ਤੋਂ ਦੂਜੇ ਖੇਤਰ ਵਿੱਚ ਤਬਦੀਲ ਕਰ ਲੈਂਦਾ ਹੈ, ਤਾਂ ਉਹ ਲੋੜ ਅਨੁਸਾਰ ਫਾਰਮ ਨੰਬਰ 8 ਭਰ ਸਕਦਾ ਹੈ। ਵੋਟਰਾਂ ਵੱਲੋਂ ਭਰੇ ਹੋਏ ਫਾਰਮ ਤੇ ਲੋੜੀਂਦੇ ਦਸਤਾਵੇਜ਼ ਸਬੰਧਤ ਪੋਲਿੰਗ ਬੂਥ ਦੇ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਹ ਫਾਰਮ ਆਨਲਾਈਨ ਵੀ ਭਰੇ ਅਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਲਈ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਵੈੱਬ ਪੋਰਟਲ voter.eci.gov.in ਜਾਂ ECI Net ਮੋਬਾਈਲ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਚੋਣ ਦਫ਼ਤਰ ਵਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ’ਤੇ 24 ਅਕਤੂਬਰ ਨੂੰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ, ਤਾਂ ਜੋ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਤੇ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾ ਸਕੇ।