25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਪੁਲਿਸ ’ਚ ਖਿਡਾਰੀਆਂ ਦਾ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ

ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਪਹਿਲੇ ਯੁਵਕ ਮੇਲੇ ਦੌਰਾਨ ਲੜਕੀਆਂ ਲਈ 15 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਹੋਸਟਲ ਬਣਾਉਣ ਅਤੇ ਪੰਜਾਬ ਪੁਲਿਸ ਵਿਚ ਖਿਡਾਰੀਆਂ ਦਾ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ ਕੀਤਾ। ਚੀਮਾ ਨੇ ਉਪ ਕੁਲਪਤੀ ਡਾ.

ਰਣਬੀਰ ਸਿੰਘ ਖੱਟਡ਼ਾ ਸਾਬਕਾ ਆਈ.ਜੀ. ਮਹਿੰਦਰ ਸਿੰਘ ਢੀਂਡਸਾ ਚੇਅਰਮੈਨ ਐਸ.ਪੀ.ਐਸ ਪਬਲਿਕ ਸਕੂਲ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਯੁਵਕ ਮੇਲੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ। ਅਜੀਤ ਤਸਵੀਰ 25-10-2026
ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਪਹਿਲੇ ਯੁਵਕ ਮੇਲੇ ਦੌਰਾਨ ਲੜਕੀਆਂ ਲਈ 15 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਹੋਸਟਲ ਬਣਾਉਣ ਅਤੇ ਪੰਜਾਬ ਪੁਲਿਸ ਵਿਚ ਖਿਡਾਰੀਆਂ ਦਾ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ ਕੀਤਾ। ਚੀਮਾ ਨੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਯੁਵਕ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੀ ਵੱਖਰੀ ਪਛਾਣ ਬਣਾ ਰਹੀ ਹੈ ਅਤੇ ਇਸ ਦੀ ਤਰੱਕੀ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਕ ਸਵਾਲ ਦੇ ਜਵਾਬ ਵਿਚ ਚੀਮਾ ਨੇ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਉਸ ਦੇ ਹੱਕ ਨਹੀਂ ਮਿਲ ਰਹੇ। ਉਨ੍ਹਾਂ ਪੰਜਾਬ ਦੀ ਵਿੱਤੀ ਸਥਿਤੀ ਨੂੰ ਠੀਕ ਦੱਸਦਿਆਂ ਕਿਹਾ ਕਿ ਮਾਵਾਂ-ਧੀਆਂ ਯੋਜਨਾ ਸਮੇਤ ਹੋਰ ਸਰਕਾਰੀ ਯੋਜਨਾਵਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਖੇਡਾਂ ਦੇ ਨਾਲ ਸੱਭਿਆਚਾਰਕ ਖੇਤਰ ਵਿਚ ਵੀ ਆਪਣੀ ਪਛਾਣ ਬਣਾ ਰਹੀ ਹੈ। ਉਨ੍ਹਾਂ ਉਪ ਕੁਲਪਤੀ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਯੁਵਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਅਤੇ ਅਲੋਪ ਹੋ ਰਹੇ ਵਿਰਸੇ ਨਾਲ ਜੋੜਨਾ ਹੈ। ਮੇਲੇ ਵਿਚ ਗਿੱਧਾ, ਭੰਗੜਾ, ਸਕਿੱਟ, ਮਿਮਿਕਰੀ, ਲੋਕ ਗੀਤ, ਭਾਸ਼ਣ, ਕਵਿਤਾ ਉਚਾਰਣ, ਪੋਸਟਰ ਤੇ ਕੋਲਾਜ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਨਾਲਾ ਤੇ ਪੱਖੀ ਬੁਣਨ, ਗੁੱਡੀਆਂ-ਪਟੋਲੇ ਬਣਾਉਣ, ਮਿੱਟੀ ਦੇ ਖਿਡੌਣੇ ਤਿਆਰ ਕਰਨ ਅਤੇ ਰੰਗੋਲੀ ਤੋਂ ਇਲਾਵਾ ਸ਼ਟਾਪੂ, ਗੀਟੇ, ਰੱਸੀ ਟੱਪਣ ਤੇ ਰੱਸਾਕਸ਼ੀ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪੰਜਾਬ ਦੇ 15 ਤੋਂ ਵੱਧ ਕਾਲਜਾਂ ਦੇ ਵਿਦਿਆਰਥੀਆਂ ਨੇ ਮੇਲੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਗੁਰਦੇਵ ਧਮ, ਸੁਨੀਤਾ ਧੀਰ, ਬਿੰਨੂ ਢਿੱਲੋਂ, ਕੰਵਲਜੀਤ ਸਿੰਘ ਢੀਂਡਸਾ, ਸਵਰਨ ਰਟੌਲ ਅਤੇ ਹਾਕੀ ਓਲੰਪੀਅਨ ਰੂਪਾ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਦੀ ਪੇਸ਼ਕਾਰੀ ਮੇਲੇ ਦਾ ਮੁੱਖ ਆਕਰਸ਼ਣ ਰਹੀ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ’ਚ 20 ਹਾਟ-ਸਪਾਟਸ ’ਤੇ ਕਾਸੋ, ਐੱਸ.ਐੱਸ. ਪੀ. ਨੇ ਕ... ਅਗਲੀ ਖ਼ਬਰ ਪਾਵਰਕਾਮ ਵਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।