25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਪਹਿਲਵਾਨ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ

ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਟਿਆਲਾ ਪੁੱਜੇ ਪਹਿਲਵਾਨ ਜਸਕਰਨ ਸਿੰਘ ਦਾ ਅੱਜ ਇੱਥੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਨੇ ਪਹਿਲਵਾਨ ਜਸਕਰਨ ਸਿੰਘ ਦਾ ਸਨਮਾਨ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਅਮਰੀਕਾ ਵਿਖੇ ਹੋਈ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਟਿਆਲਾ ਪੁੱਜੇ ਪਹਿਲਵਾਨ ਜਸਕਰਨ ਸਿੰਘ ਦਾ ਅੱਜ ਇੱਥੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਨੇ ਪਹਿਲਵਾਨ ਜਸਕਰਨ ਸਿੰਘ ਦਾ ਸਨਮਾਨ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪਟਿਆਲਾ ਦੇ ਵਸਨੀਕ ਨੌਜਵਾਨ ਪਹਿਲਵਾਨ ਜਸਕਰਨ ਸਿੰਘ ਨੇ ਕੌਮਾਂਤਰੀ ਪੱਧਰ ’ਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਹ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾਸਰੋਤ ਹੈ ਅਤੇ ਇਸ ਨਾਲ ਹੋਰਨਾਂ ਖਿਡਾਰੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਮਿਹਨਤ ਕਰਕੇ ਵੱਡੀਆਂ ਮੱਲਾਂ ਮਾਰਨ ਦੀ ਪ੍ਰੇਰਨਾ ਮਿਲੇਗੀ। ਇਸ ਮੌਕੇ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ, ਕੇਸਰ ਕੁਸ਼ਤੀ ਅਖਾੜਾ ਪਟਿਆਲਾ ਦੇ ਕੋਚ ਸਰਜ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਲਮੀਕਿ ਮੰਦਿਰ ਅਮਾਮਗੜ੍ਹ ਸਮਾਣਾ ਤੋਂ ਵਿਸ਼ਾਲ ਸ਼ੋਭਾ ਯਾਤਰਾ ਨੂੰ ਰੱਖੜਾ ਨੇ ਕੀਤਾ ਰਵਾਨਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਪਟਿਆਲਾ ਦੇ ਖਿਡਾਰੀਆਂ ਦਾ ਜਿਮਨਾਸਟਿਕ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।