25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੋਈ ਮੁਲਾਜ਼ਮ ਪੈਸੇ ਮੰਗੇ ਜਾ ਪ੍ਰੇਸ਼ਾਨ ਕਰੇ ਤਾਂ ਮੇਰੇ ਧਿਆਨ ਵਿੱਚ ਲਿਆਓ : ਵਿਧਾਇਕ ਪਠਾਣਮਾਜਰਾ

ਡਕਾਲਾ, 24 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ’ਤੇ ਸ਼ੁੱਧ ਅਤੇ ਸਾਫ਼-ਸੁਥਰੀਆਂ ਮਿਠਾਈਆਂ ਹੀ ਵੇਚਣ। ਉਨ੍ਹਾਂ ਕਿਹਾ ਕਿ ਦੁਕਾਨਦਾਰ ਇਸ ਗੱਲ ਨੂੰ ਹਮੇਸ਼ਾ ਯਾਦ ਰੱਖਣ ਕਿ ਜਿਹੜੀਆਂ ਮਿਠਾਈਆਂ ਉਹ ਲੋਕਾਂ ਨੂੰ ਵੇਚ ਰਹੇ ਹਨ, ਉਹ ਮਿਠਾਈਆਂ ਉਨ੍ਹਾਂ ਦੇ ਆਪਣੇ ਬੱਚਿਆਂ ਨੇ ਵੀ ਖਾਣੀਆਂ ਹਨ।

ਅਜੀਤ ਡੈਸਕ 25-10-2026
ਡਕਾਲਾ, 24 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ’ਤੇ ਸ਼ੁੱਧ ਅਤੇ ਸਾਫ਼-ਸੁਥਰੀਆਂ ਮਿਠਾਈਆਂ ਹੀ ਵੇਚਣ। ਉਨ੍ਹਾਂ ਕਿਹਾ ਕਿ ਦੁਕਾਨਦਾਰ ਇਸ ਗੱਲ ਨੂੰ ਹਮੇਸ਼ਾ ਯਾਦ ਰੱਖਣ ਕਿ ਜਿਹੜੀਆਂ ਮਿਠਾਈਆਂ ਉਹ ਲੋਕਾਂ ਨੂੰ ਵੇਚ ਰਹੇ ਹਨ, ਉਹ ਮਿਠਾਈਆਂ ਉਨ੍ਹਾਂ ਦੇ ਆਪਣੇ ਬੱਚਿਆਂ ਨੇ ਵੀ ਖਾਣੀਆਂ ਹਨ। ਇਸ ਲਈ ਮਿਠਾਈਆਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਇਸ ਮੌਕੇ ਹਰ ਪਰਿਵਾਰ ਮਿਠਾਈਆਂ ਖਰੀਦਦਾ ਹੈ ਅਤੇ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਖੁਸ਼ੀਆਂ ਸਾਂਝੀਆਂ ਕਰਦਾ ਹੈ। ਇਸ ਲਈ ਮਿਠਾਈ ਵਿਕਰੇਤਾਵਾਂ ਨੂੰ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਸ਼ੁੱਧ ਅਤੇ ਮਿਆਰੀ ਮਿਠਾਈਆਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਕਿ ਅੱਜ ਸਾਡੇ ਵਿਚਕਾਰ ਨਹੀਂ ਹੈ ਪ੍ਰੰਤੂ ਉਨ੍ਹਾਂ ਦੀ ਕੁਰਬਾਨੀ ਤੇ ਉਨਾ ਦੀਆਂ ਯਾਦਾਂ ਹਮੇਸ਼ਾ ਸਾਡੇ ਨਾਲ ਰਹਿਣ ਗਈਆ। ਅਖ਼ੀਰ ਵਿਚ ਪਠਾਣਮਾਜਰਾ ਨੇ ਵਿਕਰੇਤਾਵਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਜੇਕਰ ਕਿਸੇ ਦੁਕਾਨਦਾਰ ਨੂੰ ਕੋਈ ਸਰਕਾਰੀ ਮੁਲਾਜ਼ਮ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦਾ ਹੈ ਜਾਂ ਉਸ ਕੋਲੋਂ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਹ ਇਸ ਸਬੰਧੀ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੂੰ ਬੇਵਜ੍ਹਾ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਜਿਹੀ ਸ਼ਿਕਾਇਤ ਮਿਲਣ ’ਤੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਪਿਛਲੀ ਖ਼ਬਰ ਜੀ.ਬੀ. ਆਈ. ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਰਾਜ ਪੱਧਰੀ ਬਾਸਕਟਬਾਲ ਮੁਕਾਬਲੇ ’ਚ ਮਾਰੀ... ਅਗਲੀ ਖ਼ਬਰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਸੰਬੰਧੀ ਕੀਤੀ ਅਹੁਦੇਦਾਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।