26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਗਏ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਲੈਣ ਉਪਰੰਤ ਅਰਦਾਸ ਕੀਤੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ।

ਅਜੀਤ ਡੈਸਕ 26-10-2026
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਗਏ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਲੈਣ ਉਪਰੰਤ ਅਰਦਾਸ ਕੀਤੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਪੁੱਜੇ ਹੋਏ ਸਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 27 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜਿੰਦਰ ਸਿੰਘ, ਮਨਜੀਤ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਜ਼ੂਰ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ‘ਆਪ’ ਸਰਕਾਰ ਦਾ ਸਾੜਿਆ ‘ਝਾੜੂ’ ਅਗਲੀ ਖ਼ਬਰ ਹਰਿਆਊ ਦੀ ਅਗਵਾਈ ਵਿਚ ਅਕਾਲੀ ਦਲ ਨੇ ਆਪ ਦਾ ‘ਝਾੜੂ’ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।