ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਅਬਜਰਵਰ ਅਮਰਜੀਤ ਸਿੰਘ ਪੰਜਰੱਥ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ
ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਅਮਰਜੀਤ ਸਿੰਘ ਪੰਜਰੱਥ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਹਲਕਾ ਸਮਾਣਾ ਅਤੇ ਹਲਕਾ ਸ਼ੁਤਰਾਣਾ ਅੰਦਰ ਸਿੱਖ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ਼ ਕਰਨ ਸੰਬੰਧੀ ਵਿਚਾਰ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਨਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ। ਤਸਵੀਰ : ਅਜੀਤ ਤਸਵੀਰ
26-10-2026