27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖ਼ੂਨਦਾਨ ਕੈਂਪ ਦੌਰਾਨ 58 ਯੂਨਿਟ ਖ਼ੂਨ ਇਕੱਤਰ

ਬਨੂੜ, 26 ਅਕਤੂਬਰ (ਭੁਪਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਚਰਨ ਛੋਹ ਇਤਿਹਾਸਿਕ ਗੁਰਦੁਆਰਾ ਚੋਈ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਕੈਂਪ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਅਜੀਤ ਡੈਸਕ 27-10-2026
ਬਨੂੜ, 26 ਅਕਤੂਬਰ (ਭੁਪਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਚਰਨ ਛੋਹ ਇਤਿਹਾਸਿਕ ਗੁਰਦੁਆਰਾ ਚੋਈ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਕੈਂਪ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਕੈਂਪ ਵਿਚ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ 58 ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ। ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲੇ, ਬਾਬਾ ਦਿਲਬਾਗ ਸਿੰਘ ਬਾਘਾ ਮੁਖੀ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆ ਬਸੀ, ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਨੂੜ, ਬਾਬਾ ਹਰਬੰਸ ਸਿੰਘ ਰਵਾਲੋ ਵਾਲੇ ਸਾਹਿਬ ਵਾਲਿਆਂ ਅਤੇ ਜਥੇਦਾਰ ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਇਸ ਇਕੱਤਰ ਖ਼ੂਨ ਨਾਲ ਲੋੜਵੰਦ ਲੋਕਾਂ ਦੀ ਜਾਨ ਬਚਾਈ ਜਾ ਸਕੇ। ਕੈਂਪ ਵਿਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਅਤੇ ਖੂਨਦਾਨੀਆਂ ਨੂੰ ਕੈਂਪ ਦੇ ਪ੍ਰਬੰਧਕਾਂ ਵਲੋਂ ਯਾਦਗਾਰੀ ਚਿੰਨ ਅਤੇ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੋਂ ਇਲਾਵਾ ਗੁਰਸੇਵਕ ਸਿੰਘ ਰਾਜਪੁਰਾ, ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਅਵਤਾਰ ਸਿੰਘ ਬੱਲੋਪੁਰ ਵਾਲਿਆ ਤੋਂ ਇਲਾਵਾ ਹੋਰ ਸੰਤਾਂ ਮਹਾਂਪੁਰਸ਼ਾਂ ਨੇ ਗੁਰਦੁਆਰਾ ਚੋਈ ਸਾਹਿਬ ਦੇ ਇਤਿਹਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਭੈੜੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਇਲਾਕੇ ਦੇ ਸਮੂਹ ਸੇਵਾਦਾਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਨਾਲ ਸਿੱਖੀ ਦਾ ਪਸਾਰ ਹੁੰਦਾ ਹੈ ਅਤੇ ਲੋਕਾਂ ਵਿਚ ਸੇਵਾ ਦੀ ਭਾਵਨਾ ਪੈਦਾ ਹੁੰਦੀ ਹੈ।
ਪਿਛਲੀ ਖ਼ਬਰ ਰਾਜੂ ਨਾਹਰ ਦੇ ਸਾਂਝੇ ਕਾਵਿ-ਸੰਗ੍ਰਹਿ ‘ਅੱਖਰਾਂ ਨਾਲ ਯਰਾਨੇ’ ਦਾ ਲੋਕ-ਅਰਪਣ : ਸਾਹਿਤਕਾਰਾਂ ਤੇ ਕਲਾਕਾਰਾਂ ਨੇ ਬੰਨਿਆ ਰੰਗ ਅਗਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ 300 ਪੇਟੀਆਂ ਅੰਗਰੇਜ਼ੀ ਸ਼ਰਾਬ ਦੇ ਪਊਏ ਸਮੇਤ ਟਰੱਕ ਚਾਲਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।