ਦੇਵੀਗੜ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦੀ ਬਦੌਲਤ ਇਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ‘ਤੇ ਸਕੂਲ ਦੇ ਹੋਣਹਾਰ ਖਿਡਾਰੀਆਂ ਅਭਿਰਾਜਵੀਰ ਸਿੰਘ, ਨਵਦੀਪ ਅਤੇ ਅਨੂ ਦੀ ਚੋਣ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਹੋਈ ਹੈ। ਇਹ ਤਿੰਨੋਂ ਖਿਡਾਰੀਆਂ ਨੇ ਰਾਜ ਪੱਧਰ ‘ਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਅਤੇ ਸਕੂਲ ਦੀ ਨੁਮਾਇੰਦਗੀ ਕੀਤੀ । ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਾਨੂੰ ਆਪਣੇ ਹੋਣਹਾਰ ਖਿਡਾਰੀਆਂ ਅਭਿਰਾਜਵੀਰ ਸਿੰਘ, ਨਵਦੀਪ ਅਤੇ ਅਨੂ ‘ਤੇ ਬਹੁਤ ਮਾਣ ਹੈ। ਅਸੀਂ ਤਿੰਨੋਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੰਦੇ ਹਾਂ ।”