27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਨੌਰੰਗਵਾਲ ਵਿਖੇ ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਸਿਰਫ਼ ਵਾਅਦੇ ਨਹੀਂ, ਮਾਨ ਸਰਕਾਰ ਨੇ ਘਰ-ਘਰ ਪਹੁੰਚਾਇਆ ਮਾਲਕੀ ਦਾ ਕਾਨੂੰਨੀ ਅਧਿਕਾਰ: ਰਣਜੋਧ ਸਿੰਘ ਹਡਾਣਾ

ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਨੌਰੰਗਵਾਲ ਵਿਖੇ 150 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ, ਜਿੱਥੇ ਪਹੁੰਚਣ ’ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਅਜੀਤ ਡੈਸਕ 27-10-2026
ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਨੌਰੰਗਵਾਲ ਵਿਖੇ 150 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ, ਜਿੱਥੇ ਪਹੁੰਚਣ ’ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਦਹਾਕਿਆਂ ਤੋਂ ਲਾਲ ਲਕੀਰ ਅੰਦਰ ਵੱਸਦੇ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਦਸਤਾਵੇਜ਼ਾਂ ਤੋਂ ਵਾਂਝੇ ਚੱਲੇ ਆ ਰਹੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰੇਕ ਪਰਿਵਾਰ ਨੂੰ ਆਪਣੀ ਛੱਤ ਦਾ ਕਾਨੂੰਨੀ ਅਧਿਕਾਰ ਦੇ ਕੇ ਲੋਕਾਂ ਦਾ ਸਵੈਮਾਣ ਬਹਾਲ ਕੀਤਾ ਹੈ। ਹਡਾਣਾ ਨੇ ਸਪੱਸ਼ਟ ਕੀਤਾ ਕਿ ਹਲਕਾ ਸਨੌਰ ਦੇ ਹਰ ਪਿੰਡ ਤੱਕ ਲੋਕ-ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਮਾੜੂ, ਪਟਵਾਰੀ ਰਾਜਵੀਰ ਕੌਰ, ਸਰਪੰਚ ਸਵਰਨਜੀਤ ਕੌਰ, ਗੁਰਚਰਨ ਸਿੰਘ ਨੰਬਰਦਾਰ, ਜੁਆਇੰਟ ਸੈਕਟਰੀ ਆਪ ਕਰਨਵੀਰ ਸਿੰਘ, ਸਰਪੰਚ ਖਾਲਸਪੁਰ ਬਲਪ੍ਰੀਤ ਸਿੰਘ ਬੱਬੂ, ਸਰਪੰਚ ਬੋਲੜੀ ਤਜਿੰਦਰ ਸਿੰਘ, ਮੈਂਬਰ ਗੁਰਦਰਸ਼ਨ ਸਿੰਘ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਰਟੀ ਨੇ ਸੇਵਾ ਦਿੱਤੀ ਤਾਂ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ- ਲਖਵੀਰ ਸਿੰਘ ਲੌਟ ਅਗਲੀ ਖ਼ਬਰ ਪੰਜਾਬ ਦੇ ਮੌਜੂਦਾ ਭਵਿੱਖ ਲਈ ਅਕਾਲੀ ਏਕਤਾ ਸਮੇਂ ਦੀ ਮੁੱਖ ਲੋੜ - ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।