28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਾਭਾ, 27 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 28-10-2026
ਨਾਭਾ, 27 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਤੇ ਗੁਰੂ ਸਾਹਿਬਾਨ ਦੇ ਦਰਸਾਏ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸਮੁੱਚਾ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ ਤੇ ਗੁਰੂ ਜਸ ਨਾਲ ਰੂਹਾਨੀ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਬਾਬਾ ਹਰਦੇਵ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਹੈੱਡ ਗ੍ਰੰਥੀ ਬਾਬਾ ਤਰਲੋਚਨ ਸਿੰਘ, ਬਾਬਾ ਜਤਿੰਦਰ ਸਿੰਘ ਲਾਡੀ, ਬਾਬਾ ਨਾਮਦੇਵ, ਬਾਬਾ ਗੁਰਾਇਆ ਕਾਰਸੇਵਾ, ਬਾਬਾ ਸੰਤੋਖ ਸਿੰਘ ਸ਼ੰਕਰਪੁਰ, ਬਾਬਾ ਗੁਰਮੀਤ ਸਿੰਘ ਹੱਲਾ, ਬਾਬਾ ਵਿਸਾਖਾ ਸਿੰਘ, ਐਮਡੀ ਮਲਕੀਤ ਗਰੁੱਪ ਨਾਭਾ ਚਰਨ ਸਿੰਘ, ਪਾਖਰ ਸਿੰਘ, ਬਾਬਾ ਹਰਦੇਵ ਸਿੰਘ ਪਾਲੀਆ, ਬਾਬਾ ਸੱਜੂ ਸਿੰਘ ਸਮੇਤ ਹੋਰ ਕਈ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਤੇ ਸਮਾਗਮ ਵਿਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ’ਚ ਪਟਿਆਲਾ ਦੇ ਹੈਂਡਬਾਲ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।