28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੇਰਾ ਸ੍ਰੀ ਗੁਰੂ ਰਵਿਦਾਸ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਸੰਸਥਾ ਵਲੋਂ ਹੋਣਹਾਰ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਨਾਭਾ, 27 ਅਕਤੂਬਰ (ਵਰਿੰਦਰ ਵਰਮਾ)- ਡੇਰਾ ਸ੍ਰੀ ਗੁਰੂ ਰਵਿਦਾਸ ਬੌੜਾਂ ਗੇਟ ਨਾਭਾ ਵਿਖੇ ਪੂਰਨਮਾਸੀ ਦਾ ਸ਼ੁਭ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੀਬੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਤਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੁੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ।

ਅਜੀਤ ਡੈਸਕ 28-10-2026
ਨਾਭਾ, 27 ਅਕਤੂਬਰ (ਵਰਿੰਦਰ ਵਰਮਾ)- ਡੇਰਾ ਸ੍ਰੀ ਗੁਰੂ ਰਵਿਦਾਸ ਬੌੜਾਂ ਗੇਟ ਨਾਭਾ ਵਿਖੇ ਪੂਰਨਮਾਸੀ ਦਾ ਸ਼ੁਭ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੀਬੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਤਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੁੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਬੇਟੀ ਖੁਸ਼ਵਿੰਦਰ ਕੌਰ ਅਤੇ ਗੁਰਵਿੰਦਰ ਸਿੰਘ ਸੋਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਮਹਿਮੀ ਪ੍ਰਧਾਨ, ਅਮਰ ਸਿੰਘ ਜਰਨਲ ਸਕੱਤਰ, ਰਵਿੰਦਰ ਸਿੰਘ ਕੈਸ਼ੀਅਰ, ਗੁਰਮੁੱਖ ਸਿੰਘ ਤੂੰਗਾਂ, ਹੰਸ ਰਾਜ ਮਹਿਮੀ ਸਾਬਕਾ ਪ੍ਰਧਾਨ, ਜਸਵੀਰ ਸਿੰਘ ਫੌਜੀ, ਗੁਰਜੰਟ ਸਿੰਘ ਜੰਟਾ ਮਹਿਮੀ, ਜਗਮੇਲ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਅਮਰ ਸਿੰਘ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਕੇ ਬੱਚਿਆਂ ਨੂੰ ਕਲਮ ਦੇ ਧਨੀ ਅਤੇ ਗਿਆਨਵਾਨ ਬਣਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਤੇ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਕੀਤੇ ਸ਼ਾਨਦਾਰ ਕੰਮਾਂ ਦੀ ਬਦੌਲਤ ‘ਆਪ’ ਸਰਕਾਰ ਮੁੜ ਬਣੇਗੀ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਤੇਜਿੰਦਰਪਾਲ ਸਿੰਘ ਸੰਧੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।