29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹਲਕਾ ਇੰਚਾਰਜ ਰਣਜੋਧ ਹਡਾਣਾ ਨੇ ਸਨੌਰ ਦੀਆਂ ਸਖ਼ੀਆਂ ਨਾਲ ਕੀਤੀ ਬੈਠਕ

ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚੀਆਂ ਦੀ ਭਲਾਈ ਲਈ ਆਰੰਭੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮਾਰਕਿਟ ਕਮੇਟੀ ਦੁਧਨ ਸਾਧਾਂ ਵਿਖੇ ਹਲਕਾ ਸਨੌਰ ਦੀਆਂ ਸਖ਼ੀਆਂ ਅਤੇ ਮਹਿਲਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਮਦਦ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 29-10-2026
ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚੀਆਂ ਦੀ ਭਲਾਈ ਲਈ ਆਰੰਭੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮਾਰਕਿਟ ਕਮੇਟੀ ਦੁਧਨ ਸਾਧਾਂ ਵਿਖੇ ਹਲਕਾ ਸਨੌਰ ਦੀਆਂ ਸਖ਼ੀਆਂ ਅਤੇ ਮਹਿਲਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਮਦਦ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਨਗਰ ਕੌਂਸਲ ਪ੍ਰਧਾਨ ਸ਼ਵਿੰਦਰ ਕੌਰ ਤੋਂ ਇਲਾਵਾ ਹੋਰ ਸਰਪੰਚ-ਪੰਚ, ਬਲਾਕ ਪ੍ਰਧਾਨ ਅਤੇ ਆਪ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਬੈਠਕ ਦੌਰਾਨ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੇ ਮਾਣ-ਸਨਮਾਨ ਅਤੇ ਆਰਥਿਕ-ਸਮਾਜਿਕ ਸੁਰੱਖਿਆ ਲਈ ਵਚਨਬੱਧ ਹੈ। ਹਲਕਾ ਇੰਚਾਰਜ ਨੇ ਸਖ਼ੀਆਂ ਵਲੋਂ ਜ਼ਮੀਨੀ ਪੱਧਰ ‘ਤੇ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣ ਕੇ ਮੌਕੇ ‘ਤੇ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸਖ਼ੀਆਂ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਹੋਇਆ ਸਨਮਾਨ ਅਗਲੀ ਖ਼ਬਰ ਸੁਖਬੀਰ ਦੀ ਨਾਭਾ ਫੇਰੀ ਨੂੰ ਲੈ ਕੇ ਵਰਕਰਾਂ ਤੇ ਵਪਾਰੀਆਂ ’ਚ ਭਾਰੀ ਉਤਸ਼ਾਹ- ਮੱਖਣ ਸਿੰਘ ਲਾਲਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।