29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬੀ ’ਵਰਸਿਟੀ ਦੇ ਭਾਈ ਘਨੱਈਆ ਹੈਲਥ ਸੈਂਟਰ ਵਲੋਂ 24 ਘੰਟੇ ਕੰਮ ਕਰਨ ਵਾਲਾ ਹੈਲਪਲਾਈਨ ਨੰਬਰ ਜਾਰੀ

ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਹੈਲਥ ਸੈਂਟਰ ਵਲੋਂ 24 ਘੰਟੇ ਐਮਰਜੈਂਸੀ ਸੇਵਾਵਾਂ ਲਈ ਹੈਲਪਲਾਈਨ ਨੰਬਰ 8699046099 ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੰਬਰ ਨੂੰ ਉਪ-ਕੁਲਪਤੀ ਡਾ.

ਅਜੀਤ ਡੈਸਕ 29-10-2026
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਹੈਲਥ ਸੈਂਟਰ ਵਲੋਂ 24 ਘੰਟੇ ਐਮਰਜੈਂਸੀ ਸੇਵਾਵਾਂ ਲਈ ਹੈਲਪਲਾਈਨ ਨੰਬਰ 8699046099 ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੰਬਰ ਨੂੰ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਰਸਮੀ ਤੌਰ ‘ਤੇ ਜਾਰੀ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਉਨ੍ਹਾਂ ਦੀ ਸਰਵਉੱਚ ਪਹਿਲ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਡਾਕਟਰੀ ਸਹਾਇਤਾ ਮਿਲਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ 24 ਘੰਟੇ ਚਾਲੂ ਰਹਿਣ ਵਾਲੀ ਹੈਲਪਲਾਈਨ ਤੇ ਐਮਰਜੈਂਸੀ ਸੇਵਾ ਦੇ ਸ਼ੁਰੂ ਹੋਣ ਨਾਲ ਕੈਂਪਸ ਵਾਸੀਆਂ ਨੂੰ ਕਿਸੇ ਵੀ ਅਚਾਨਕ ਸਿਹਤ ਸੰਕਟ ਜਾਂ ਐਮਰਜੈਂਸੀ ਦੌਰਾਨ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੈਡੀਕਲ ਸਹੂਲਤ ਉਪਲਬਧ ਹੋ ਸਕੇਗੀ। ਉਨ੍ਹਾਂ ਸਿਹਤ ਸੈਂਟਰ ਦੇ ਅਮਲੇ ਨੂੰ ਇਸ ਕਦਮ ਲਈ ਵਧਾਈ ਵੀ ਦਿੱਤੀ।ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਹ ਨਵਾਂ ਹੈਲਪਲਾਈਨ ਨੰਬਰ ਭਾਈ ਘਨੱਈਆ ਜੀ ਦੇ ਬਰਸੀ ਦਿਹਾੜੇ (ਮਾਨਵ ਸੇਵਾ ਸੰਕਲਪ ਦਿਵਸ) ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਯੂਨੀਵਰਸਿਟੀ ਪਰਿਵਾਰ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹੈਲਥ ਸੈਂਟਰ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੋਹਿਤ ਮੋਹਿੰਦਰਾ ਦੇ ਗ੍ਰਹਿ ਸਹਿ-ਇੰਚਾਰਜ ਹੀਨਾ ਕਾਵੜੇ ਤੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਪਹੁੰਚੇ ਅਗਲੀ ਖ਼ਬਰ ਮਾਈ ਭਾਗੋ ਬਿਗ੍ਰੇਡ ਨੇ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।