30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੇਂਟ ਕਬੀਰ ਕਾਲਜ ਵਿਖੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ

ਬਹਾਦਰਗੜ੍ਹ, 29 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਸੇਂਟ ਕਬੀਰ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਮਹਿੰਦੀ ਮੁਕਾਬਲਾ ਕਰਵਾਇਆ ਗਿਆ।

ਅਜੀਤ ਡੈਸਕ 30-10-2026
ਬਹਾਦਰਗੜ੍ਹ, 29 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਸੇਂਟ ਕਬੀਰ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਸ਼ਾਮਿਲ ਹੋਏ। ਕਾਲਜ ਵਲੋਂ ਕਰਵਾਚੌਥ ਦੇ ਮੌਕੇ ਵਿਦਿਆਰਥੀਆਂ ਦਾ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਜੋ ਕਿ ਟੇਲੈਂਟ ਹੰਟ ਦਾ ਹਿੱਸਾ ਸੀ, ਇਹ ਟੇਲੈਂਟ ਹੰਟ ਵਿਦਿਆਰਥੀਆਂ ਲਈ ਅਗਲੇ ਸਾਲ ਵਿਚ ਹੋਣ ਵਾਲੇ ਯੂਥ ਫੈਸਟੀਵਲ ਅਤੇ ਹੋਰ ਇੰਟਰ-ਕਾਲਜ ਗਤੀਵਿਧੀਆਂ ਲਈ ਕਰਵਾਇਆ ਗਿਆ। ਮਹਿੰਦੀ ਮੁਕਾਬਲੇ ਵਿਚ ਪਹਿਲਾ ਸਥਾਨ ਮਨਪ੍ਰੀਤ ਕੌਰ ਅਤੇ ਪੂਨਮ ਸ਼ਰਮਾ, ਦੂਜਾ ਸਥਾਨ ਸਿਮਰਨ ਸੈਣੀ ਅਤੇ ਈਸ਼ਾ ਧੀਮਾਨ, ਤੀਜਾ ਸਥਾਨ ਕੀਰਤੀ ਸ਼ਰਮਾ ਨੇ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਕਾਲਜ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਵਲੋਂ ਇਸ ਮੁਕਾਬਲੇ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਰਾਕੇਸ਼ ਬੱਗਾ ਵਲੋਂ ਮਰਦਾਂਹੇੜੀ ਦਾ ਦੌਰਾ, ਲੋਕਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰਮੀਤ ਸਿੰਘ ਨਿਰਮਾਣ ਦਾ ਸੈਂਟਰ ਹੈੱਡ ਟੀਚਰ ਬਣਨ ’ਤੇ ਕਨਸੂਹਾ ਪੰਚਾਇਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।